ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸੰਗਰੂਰ, 16 ਫਰਵਰੀ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਕ੍ਰਾਂਤੀਕਾਰੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਆਮ ਲੋਕਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿੰਦਿਆਂ ਉਨ੍ਹਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਕੀਤੀ ਗਈ ਹੈ, ਜਿਸ ਅਧੀਨ ਹਲਕਾ ਪੱਧਰ ’ਤੇ ਟੀਚੇ ਨਿਰਧਾਰਤ ਕਰਕੇ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਰੋਜ਼ਾਨਾ 8 ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਵਿੱਚ ਕੁੱਲ 40 ਵਿਸ਼ੇਸ਼ ਕੈਂਪ ਲੱਗ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਬ-ਆਪਰੇਟਰ ਵਜੋਂ ਰਜਿਸਟਰੇਸ਼ਨ ਕਰਵਾ ਕੇ ਇਸ ਪ੍ਰਕਿਰਿਆ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਰਕਾਰੀ ਯੋਜਨਾ ਦੀ ਰਫ਼ਤਾਰ ਵਧੇਗੀ, ਉੱਥੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾਣਗੇ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਆਉਣ ’ਤੇ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਰਡ ਦੀ ਪ੍ਰਕਿਰਿਆ ਦੀ ਲਗਾਤਾਰ ਉੱਚ ਪੱਧਰ ’ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਸਿਹਤ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਸੰਗਰੂਰ ਜ਼ਿਲ੍ਹਾ ਇਸ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਵੇਗਾ। ਮੀਟਿੰਗ ਦੌਰਾਨ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

Advertisement

Latest News

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ...
'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ