ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ
By Azad Soch
On
ਪਟਿਆਲਾ, 26 ਜੁਲਾਈ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਨੇੜਲੇ ਵਸਨੀਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਆਪਣੇ ਦੌਰੇ ਦੌਰਾਨ, ਡਾ. ਬਲਬੀਰ ਸਿੰਘ ਨੇ ਕਲੀਨਿਕ ਵਿੱਚ ਦਵਾਈਆਂ ਦੀ ਉਪਲਬਧਤਾ ਅਤੇ ਟੈਸਟਿੰਗ ਸਹੂਲਤਾਂ ਦੀ ਗੁਣਵੱਤਾ ਤੋਂ ਸੰਤੁਸ਼ਟੀ ਦਾ ਪਤਾ ਲਗਾਉਣ ਲਈ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਮਰੀਜ਼ਾਂ ਨੇ ਕਲੀਨਿਕ ਦੇ ਸਟਾਫ਼ ਦੇ ਯਤਨਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਸ਼ਲਾਘਾ ਕਰਦੇ ਹੋਏ, ਪ੍ਰਦਾਨ ਕੀਤੀਆਂ ਸੇਵਾਵਾਂ ਤੋਂ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ “ਹਰ ਨਾਗਰਿਕ ਦੇ ਦਰਵਾਜ਼ੇ 'ਤੇ ਪਹੁੰਚਯੋਗ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਲੀਨਿਕ ਦਾ ਅਚਨਚੇਤ ਦੌਰਾ ਕਰਨ ਦਾ ਮਕਸਦ ਵੀ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਹੀ ਹੈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


