ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਪਟਿਆਲਾ, 27 ਜੂਨ:

                   ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ' ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ

                ਆਪਣੇ ਦੌਰੇ ਦੌਰਾਨ ਡਾਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ ' ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾਜਗਪਾਲਇੰਦਰ ਸਿੰਘ ਵੀ ਮੌਜੂਦ ਸਨ

                ਡਾਬਲਬੀਰ ਸਿੰਘ ਨੇ ਰਣਜੀਤ ਨਗਰ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂਫੁੱਲਾਂ ਦੇ ਗਮਲੇਪਾਰਕ ਅਤੇ ਪੰਛੀਆਂ ਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਤੇ ਕਾਰ ਸਰਵਿਸ ਸਟੇਸ਼ਨ ਦੀ ਜਾਂਚ ਕੀਤੀ ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ ਉਨ੍ਹਾਂ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਲਾਟਾਂ ਦੀ ਸਫ਼ਾਈ ਜ਼ਰੂਰ ਕਰਵਾਉਣ ਤਾਂ ਕਿ ਖਾਲੀ ਪਲਾਟਾਂ ' ਖੜੇ ਪਾਣੀ ਕਾਰਨ ਨਾਲ ਰਹਿੰਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ

                ਸਿਹਤ ਮੰਤਰੀ ਡਾਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਸਮਾਂ ਕੱਢਣ ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇਕੂਲਰ ' ਖੜ੍ਹਾ ਪਾਣੀਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ

                   ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ ਇਸ ਮੌਕੇ ਐਸ.ਐਮ.ਡਾਮੋਨਿਕਾ ਤੇ ਡਾਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ