ਸਿਹਤ ਮੰਤਰੀ ਨੇ ਅਰਬਨ ਅਸਟੇਟ ਦੀਆਂ ਟੁੱਟੀਆਂ ਸੜਕਾਂ ਤੇ ਪਾਰਕਾਂ 'ਚ ਗੰਦਗੀ ਦਾ ਲਿਆ ਗੰਭੀਰ ਨੋਟਿਸ

ਸਿਹਤ ਮੰਤਰੀ ਨੇ ਅਰਬਨ ਅਸਟੇਟ ਦੀਆਂ ਟੁੱਟੀਆਂ ਸੜਕਾਂ ਤੇ ਪਾਰਕਾਂ 'ਚ ਗੰਦਗੀ ਦਾ ਲਿਆ ਗੰਭੀਰ ਨੋਟਿਸ

ਪਟਿਆਲਾ, 2 ਅਗਸਤ:

            ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾਇਸ ਲਈ ਉਹ ਨਿਰੰਤਰ ਪੀ.ਡੀ.ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ

          ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ  ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ 'ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ

           ਅਰਬਨ ਅਸਟੇਟ ਫ਼ੇਜ਼ ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ 'ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀਜਿਸ 'ਤੇ ਕੈਬਨਿਟ ਮੰਤਰੀ ਡਾਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ

          ਕੈਬਨਿਟ ਮੰਤਰੀ ਡਾਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂਪਾਰਕਾਂਮਾਰਕਿਟ ਤੇ .ਡਬਲਿਊ.ਐਸਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ 'ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤਬਰਸਾਤੀ ਪਾਣੀ ਦੀ ਨਿਕਾਸੀਪਾਰਕਾਂ ਦੀ ਸਾਂਭ ਸੰਭਾਲਸੀਵਰੇਜਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। 

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ