ਲੋਕ ਆਪਣੇ ਆਲੇ ਦੁਆਲੇ ਨੂੰ ਰੱਖਣ ਸਾਫ ਸੁਥਰਾ : ਸਿਹਤ ਅਧਿਕਾਰੀ
ਫਾਜ਼ਿਲਕਾ 04 ਸਿਤੰਬਰ :
ਸਿਵਲ ਸਰਜਨ (ਵਾਧੂ ਚਾਰਜ) ਡਾ. ਐਡੀਸਨ ਐਰਿਕ ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਚਾਰਜ) ਡਾ. ਗੁਰਮੇਜ ਸਿੰਘ, ਡਾ. ਪਵਨਪ੍ਰੀਤ ਸਿੰਘ ਤੇ ਸਕੂਲ ਪ੍ਰਿੰਸੀਪਲ ਅਸ਼ੋਕ ਕੁਮਾਰ ਦੀ ਯੋਗ ਅਗਵਾਈ ਵਿਚ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ।
ਜਾਣਕਾਰੀ ਦਿੰਦਿਆਂ ਹੈਲਥ ਵੈਲਨੈਸ ਸੈਂਟਰ ਜੰਡਵਾਲਾ ਭੀਮੇਸ਼ਾਹ ਸ਼ਾਹ ਦੇ ਮਲਟੀਪਰਪਜ਼ ਹੈਲਥ ਵਰਕਰ ਸੁਧੀਰ ਕੁਮਰ ਨੇ ਦੱਸਿਆ ਕਿ
ਅਤੇ ਸਕੂਲ ਦੇ ਸਟਾਫ ਦੇ ਸਹਿਯੋਗ ਨਾਲ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਵਿਦਿਆਰਥੀਆਂ ਵਲੋਂ ਪਿੰਡ ਵਿਚ ਲੋਕਾਂ ਨੂੰ ਸਾਫ ਸਫਾਈ ਰੱਖਣ ਤੇ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦਸਿਆ ਕਿ ਇਸ ਮੌਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬੱਚਣ ਲਈ ਆਪਣੇ ਆਲੇ ਦੁਆਲੇ ਖੜੇ ਪਾਣੀ ਨੂੰ ਸਾਫ ਕੀਤਾ ਜਾਵੇ, ਘਰਾਂ ਵਿਚ ਛੱਤਾਂ ਤੇ ਪਏ ਖਾਲੀ ਬਰਤਨਾਂ ਵਿੱਚ ਪਾਣੀ ਨਾ ਭਰਨ ਵਿੱਚ ਦਿੱਤਾ ਜਾਵੇ, ਖੜੇ ਪਾਣੀ ਵਿਚ ਮੱਛਰ ਪੈਦਾ ਹੁੰਦੇ ਹਨ, ਸੋ ਛੱਤਾਂ ਤੇ ਪਏ ਖਾਲੀ ਟਾਇਰਾਂ, ਖਾਲੀ ਭਾਂਡਿਆਂ ਵਿੱਚ ਭਰੇ ਪਾਣੀ ਨੂੰ ਸਮੇਂ ਸਮੇਂ ਤੇ ਸਾਫ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਸ਼ੁਕਰਵਾਰ ਨੂੰ ਡਰਾਈ ਡੇ ਫਰਾਈ ਡੇ ਮਨਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਸਟਾਫ ਤੇ ਵਿਦਿਆਰਥੀ ਹਾਜਰ ਰਹੇ।