ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ

ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸੰਗਰੂਰ, 20 ਫਰਵਰੀ

ਕਿਰਪਾਲ ਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।

ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਜਿਹੜੀਆਂ ਸਮੱਸਿਆਵਾਂ ਦਾ ਹੱਲ ਜ਼ਿਲ੍ਹਾ ਪੱਧਰ 'ਤੇ ਸੰਭਵ ਹੈ, ਉਹਨਾਂ ਦਾ ਨਿਪਟਾਰਾ ਜਲਦ ਕਰਵਾਇਆ ਜਾਵੇਗਾ ਅਤੇ ਜਿਹੜੇ ਮਾਮਲੇ ਉੱਚ ਪੱਧਰ 'ਤੇ ਹੱਲ ਹੋਣ ਵਾਲੇ ਹਨ, ਉਹ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆਂਦੇ ਜਾਣਗੇ ਤਾਂ ਜੋ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਦੌਰਾਨ ਪਹੁੰਚੇ ਮੈਂਬਰਾਂ ਨੂੰ ਟਰਾਂਸਜੈਂਡਰ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਐਕਟ ਅਧੀਨ ਜਾਰੀ ਕੀਤੇ ਜਾਣ ਵਾਲੇ ਪਹਿਚਾਣ ਪੱਤਰ ਦੀ ਮਹੱਤਤਾ ਬਾਰੇ ਦੱਸਿਆ ਗਿਆ। ਟਰਾਂਸਜੈਂਡਰ ਪਹਿਚਾਨ ਪੱਤਰ ਜਾਰੀ ਹੋਣ ਨਾਲ ਭਵਿੱਖ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲੈਣੀਆਂ ਸੁਖਾਲੀਆਂ ਹੋ ਜਾਣਗੀਆਂ।

ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Advertisement

Latest News

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...
ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ