ਹੀਨਾ ਦੇਵੀ ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 14 ਜਨਵਰੀ :
 
             ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

             ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਹੀਨਾ ਦੇਵੀ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਜੋਗਿੰਦਰਾ ਦੇਵੀ  ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ, ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਵੀ ਮੌਜੂਦ ਸਨ।

              ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਜਿਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ। 

Advertisement

Latest News

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...
ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਕੈਬਨਿਟ ਮੰਤਰੀ, ਡੀ.ਸੀ., ਸੀ.ਪੀ., ਚੇਅਰਮੈਨ, ਅਤੇ ਹੋਰ ਵਿਧਾਇਕ ਡਾ. ਗੁਪਤਾ ਦੇ ਘਰ ਉਨ੍ਹਾਂ ਦੀ ਪਤਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ
ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ 'ਚ ਚਲਾਈ ਵਿਆਪਕ ਜਾਗਰੂਕਤਾ ਮੁਹਿੰਮ - ਆਰ.ਟੀ.ਓ
'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ