ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

 ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

ਬਰਨਾਲਾ, 12 ਨਵੰਬਰ
 
ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਅਤੇ ਐੱਸ ਐੱਸ ਪੀ ਸ਼੍ਰੀ 
ਸਰਫ਼ਰਾਜ਼ ਆਲਮ ਨੇ ਅੱਜ ਬਾਬਾ ਕਾਲਾ ਮਹਿਰ  ਸਟੇਡੀਅਮ 'ਚ 'ਹਿੰਦ ਦੀ ਚਾਦਰ' ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। 
 
ਇਹ ਸ਼ੋਅ 14 ਨਵੰਬਰ ਸ਼ਾਮ 5:30 ਤੋਂ 7:30 ਵਜੇ ਤੱਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ ਨੂੰ ਜਿਵੰਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ। 
 
 ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਦੋਸਤਾਂ ਨਾਲ ਇਹ ਇਤਿਹਾਸਕ ਸ਼ੋਅ 'ਹਿੰਦ ਦੀ ਚਾਦਰ' ਵੇਖਣ ਆਉਣ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜੱਥੇ ਵੱਲੋਂ ਕੀਤੀ ਜਾਵੇਗੀ। 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਵਿੱਚ ਖ਼ਾਸ ਤੌਰ 'ਤੇ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਿਰਕਤ ਕਰਨਗੇ। ਉਨ੍ਹਾਂ ਆਖਿਆ ਕਿ ਸ਼ੋਅ ਵੇਖਣ ਲਈ ਸ਼ਾਮ 5:30 ਵਜੇ ਤੋਂ ਐਂਟਰੀ ਸ਼ੁਰੂ ਸ਼ੁਰੂ ਹੋਵੇਗੀ ਅਤੇ ਪਾਸ ਦੀ ਲੋੜ ਨਹੀਂ ਹੋਵੇਗੀ। ਸਮਾਗਮ ਸਭ ਲਈ ਖੁੱਲ੍ਹਾ ਹੈ।
 
ਐੱਸ ਐੱਸ ਪੀ ਸ਼੍ਰੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਪਬਲਿਕ ਲਈ ਪਾਰਕਿੰਗ, ਸੁਰੱਖਿਆ ਅਤੇ ਵਿਵਸਥਾ ਲਈ ਪੂਰੀ ਤਿਆਰੀ ਕੀਤੀ ਗਈ ਹੈ। ਇੰਸਪੈਕਸ਼ਨ ਦੌਰਾਨ ਬਰਨਾਲਾ ਦੇ ਉੱਪ ਮੰਡਲ ਮੈਜਿਸਟ੍ਰੇਟ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਸ਼ਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 
Tags:

Advertisement

Latest News

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ
ਮਾਨਸਾ, 14 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
ਉੱਤਰੀ ਕੋਰੀਆ ਵੱਲੋਂ ਬੈਲਿਸਟਿਕ ਮਿਜ਼ਾਈਲ ਦਾਗੇ ਜਾਣ ਦੀ ਖ਼ਬਰ ਨੇ ਪੂਰੀ ਦੁਨੀਆ,ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ
ਮੋਗਾ ਦੇ ਪਿੰਡ ਕਿੱਲੀ ਚਾਹਲਾਂ ‘ਚ ਅੱਜ ਹੋਵੇਗੀ ਭਾਜਪਾ ਦੀ ਬਦਲਾਅ ਰੈਲੀ
ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026