ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ

ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ

 

ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ ()

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਵਾਹਨ ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾ ਵਿੱਚ ਪੀਣ ਵਾਲਾ ਪਾਣੀਰੋਸ਼ਨੀਟਾਇਲਟ ਅਤੇ ਸਫਾਈ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ। ਬਾਹਰਲੇ ਰਾਜਾਂ ਤੇ ਹੋਰ ਸ਼ਹਿਰਾ ਤੋਂ ਆਉਣ ਵਾਲੇ ਵਾਹਨਾਂ ਨੂੰ ਮੇਲਾ ਖੇਤਰ ਵਿੱਚ ਦਾਖਲੇ ਨਾਲ ਹੋਣ ਵਾਲੀ ਅਸੁਵਿਧਾ ਨੂੰ ਰੋਕਣ ਲਈ ਬਦਲਵੇ ਰੂਟ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਨਿਰਵਿਘਨ ਸੁਚਾਰੂ ਆਵਾਜਾਈ ਦੀ ਸਹੂਲਤ ਦਿੱਤੀ ਜਾ ਸਕੇ।

    ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਆਈ.ਏ.ਐਸ, ਮੇਲਾ ਅਫਸਰ ਜਸਪ੍ਰੀਤ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਬੁੰਗਾ ਸਾਹਿਬ, ਕੀਰਤਪੁਰ ਸਾਹਿਬ, ਝਿੰਜੜੀ, ਖਾਲਸਾ ਕਾਲਜ, ਸੂਚਨਾ ਕੇਂਦਰ, ਅਗੰਮਪੁਰ, ਲੋਦੀਪੁਰ ਤੇ ਚਰਨ ਗੰਗਾ ਸਟੇਡੀਅਮ ਵਿਖੇ ਵਾਹਨ ਪਾਰਕਿੰਗ ਸਥਾਨਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਮੇਲਾ ਖੇਤਰ ਵਿੱਚ ਹਰ ਤਰਾਂ ਦੀ ਸਹੂਲਤ ਦੇਣ ਦੇ ਪ੍ਰਬੰਧ ਜਿਲ੍ਹਾ ਪ੍ਰਸਾਸ਼ਨ ਵੱਲੋ ਕੀਤੇ ਗਏ ਹਨ। ਉਨ੍ਹਾਂ ਨੇ ਵਾਹਨ ਪਾਰਕਿੰਗ ਸਥਾਨਾ ਦਾ ਦੌਰਾ ਕਰਕੇ ਉਨ੍ਹਾਂ ਦੀ ਸਮਰੱਥਾ ਤੇ ਉਥੇ ਕੀਤੇ ਜਾਣ ਵਾਲੇ ਪੀਣ ਵਾਲੇ ਪਾਣੀ, ਸਫਾਈ, ਰੋਸ਼ਨੀ, ਪਖਾਨੇ ਆਦਿ ਦੀ ਵਿਵਸਥਾ ਕਰਨ ਲਈ ਨਿਰਦੇਸ਼ ਦਿੱਤੇ ਅਤੇ ਬਦਲਵੇ ਰੂਟਾਂ ਤੋ ਆਵਾਜਾਈ ਦੇ ਰੂਟ ਬਾਰੇ ਵੀ ਵਿਚਾਰ ਵਟਾਂਦਰਾਂ ਕੀਤਾ। ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਇਸ ਇਲਾਕੇ ਵਿਚ ਬਾਹਰਲੇ ਰਾਜਾਂ ਤੋ ਆਉਣ ਵਾਲੇ ਵਾਹਨਾਂ ਤੇ ਹੋਰ ਸ਼ਹਿਰਾਂ ਤੋ ਆਉਣ ਵਾਲੇ ਵਹੀਕਲਾਂ ਨੂੰ ਮੇਲਾ ਖੇਤਰ ਵਿੱਚ ਦਾਖਲ ਹੋਣ ਤੋ ਰੋਕਣ ਤੇ ਸੁਚਾਰੂ ਆਵਾਜਾਈ ਦੀ ਸਹੂਲਤ ਬਹਾਲ ਰੱਖਣ ਲਈ ਵੀ ਪ੍ਰਬੰਧਾਂ ਨੂੰ ਚੈਕ ਕੀਤਾ ਗਿਆ। ਸ਼ਰਧਾਲੂਆਂ ਦੇ ਮੇਲਾ ਖੇਤਰ ਵਿੱਚ ਦਾਖਲੇ ਦੀ ਸੁਚਾਰੂ ਵਿਵਸਥਾ ਲਈ ਵੀ ਪ੍ਰਬੰਧ ਦੇਖੇ ਗਏ।

Tags:

Advertisement

Latest News

ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ