ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਲੁਧਿਆਣਾ, 27 ਮਾਰਚ  - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ।

ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ 'ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਵੀ ਦੌਰਾ ਕੀਤਾ ਅਤੇ ਸਾਰੀਆਂ ਅਦਾਲਤਾਂ ਦੇ ਜੱਜਾਂ ਨਾਲ ਵੀ ਗੱਲਬਾਤ ਕੀਤੀ।

ਇਸ ਤੋਂ ਇਲਾਵਾ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਬਾਰ ਰੂਮਜ਼ ਦਾ ਵੀ ਦੌਰਾ ਕੀਤਾ ਅਤੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ।

Tags:

Advertisement

Latest News

ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
Ferozepur,27 April,2024,(Azad Soch News):- ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ (CM Bhagwant Mann) ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ...
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਹੋਲੀ ਹਾਰਟ ਡੇ-ਬੋਰਡਿੰਗ ਸਕੂਲ 'ਚ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ
ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼