ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ ਜਾ ਰਹੀ ਹੈ।

ਗੈਂਗਸਟਰਾਂ 'ਤੇ ਸ਼ਿਕੰਜਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੀ ਤਕਨੀਕੀ ਤਰੱਕੀ ਬਾਰੇ ਚਰਚਾ ਕਰਦਿਆਂ ਪੰਨੂ ਨੇ ਕਿਹਾ ਕਿ ਸਾਡੀ ਪੁਲਿਸ ਹੁਣ ਪੂਰੀ ਤਰ੍ਹਾਂ ਹਾਈ-ਟੈਕ ਹੋ ਚੁੱਕੀ ਹੈ। ਹੁਣ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਆਧੁਨਿਕ 'ਵੌਇਸ ਬੈਂਕ' ਤਿਆਰ ਕੀਤਾ ਹੈ ਜਿਸ ਵਿੱਚ 84,000 ਤੋਂ ਵੱਧ ਦੋਸ਼ੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸ਼ੰਭੂ ਧਮਾਕੇ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਪੁਰਾਣੇ ਧਮਾਕਿਆਂ ਵਿੱਚ ਵੀ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ। ਇਹ ਸਾਰੀਆਂ ਗ੍ਰਿਫ਼ਤਾਰੀਆਂ ਇਸੇ ਤਕਨੀਕ ਦੀ ਮਦਦ ਨਾਲ ਸੰਭਵ ਹੋ ਸਕੀਆਂ ਹਨ।

ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਕੋਲ ਹੁਣ ਦੁਨੀਆ ਭਰ ਵਿੱਚ ਸਰਗਰਮ ਲਗਭਗ 3 ਲੱਖ 90 ਹਜ਼ਾਰ ਤੋਂ ਵੱਧ ਅਪਰਾਧੀਆਂ ਦਾ ਵਿਸ਼ਾਲ ਡਾਟਾਬੇਸ ਉਪਲਬਧ ਹੈ। ਵੌਇਸ ਰੈਕੋਗਨੀਸ਼ਨ ਸਿਸਟਮ ਦੀ ਮਦਦ ਨਾਲ ਹੁਣ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਮਹਿਜ਼ ਕੁਝ ਹੀ ਮਿੰਟਾਂ ਵਿੱਚ ਲਗਾ ਲਿਆ ਜਾਵੇਗਾ।

ਪੰਨੂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਾ ਹੁਣ ਬਚ ਨਹੀਂ ਸਕੇਗਾ। ਸੂਬੇ ਦੀ ਹਾਈ-ਟੈਕ ਪੁਲਿਸ ਇਸ ਐਡਵਾਂਸ ਟੈਕਨਾਲੋਜੀ ਦੀ ਮਦਦ ਨਾਲ ਹਰ ਅਪਰਾਧੀ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਕੱਢੇਗੀ।

ਨਸ਼ੇ ਅਤੇ ਗੈਂਗਸਟਰਵਾਦ ਵਿਰੁੱਧ 'ਆਪ' ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪਿਛਲੇ 427 ਦਿਨਾਂ ਤੋਂ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਨਾ ਸਿਰਫ਼ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ, ਸਗੋਂ ਨਸ਼ਾ ਤਸਕਰਾਂ ਦਾ ਲੱਕ ਵੀ ਤੋੜਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਨਸ਼ੇ ਦੀ ਕਾਲੀ ਕਮਾਈ ਨਾਲ ਆਲੀਸ਼ਾਨ ਮਹਿਲ ਉਸਾਰੇ ਹਨ, ਉਨ੍ਹਾਂ 'ਤੇ ਸਰਕਾਰ ਦਾ 'ਪੀਲਾ ਪੰਜਾ' (ਬੁਲਡੋਜ਼ਰ) ਲਗਾਤਾਰ ਚੱਲ ਰਿਹਾ ਹੈ। ਇਹ ਮੁਹਿੰਮ ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਪੰਜਾਬ ਦੀ ਧਰਤੀ ਤੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।  

Advertisement

Latest News

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ...
ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ
ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ
ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ 'ਆਪ' ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ