ਹੁਸ਼ਿਆਰਪੁਰ ਬਣਿਆ ਮੋਹਰੀ; ਮੋਂਟੇਸਰੀ ਸਿੱਖਿਆ ਪ੍ਰਣਾਲੀ ਸ਼ੁਰੂ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ

ਹੁਸ਼ਿਆਰਪੁਰ ਬਣਿਆ ਮੋਹਰੀ; ਮੋਂਟੇਸਰੀ ਸਿੱਖਿਆ ਪ੍ਰਣਾਲੀ ਸ਼ੁਰੂ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ

ਹੁਸ਼ਿਆਰਪੁਰ, 26 ਫਰਵਰੀ :
ਜ਼ਿਲ੍ਹੇ ਵਿੱਚ ਸ਼ੁਰੂਆਤੀ ਬਾਲ ਸਿੱਖਿਆ ਨੂੰ ਮਜ਼ਬੂਤ ਅਤੇ ਗੁਣਵੱਤਾਪੂਰਨ ਬਣਾਈ ਰੱਖਣ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਡ ਕਰਾਸ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਕਮਿਊਨਿਟੀ ਆਧਾਰ 'ਤੇ ਮੋਂਟੇਸਰੀ ਸਿੱਖਿਆ ਵਿਧੀ ਵਿੱਚ ਵਿਸ਼ੇਸ਼ ਸਿਖਲਾਈ ਸ਼ੁਰੂ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਪੰਜਾਬ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦੇ ਹੋਏ 16 ਫਰਵਰੀ, 2026 ਤੋਂ ਸ਼ੁਰੂ ਹੋਏ ਇਸ ਸਿਖਲਾਈ ਪ੍ਰੋਗਰਾਮ ਵਿੱਚ ਕੁੱਲ 67 ਕਰਮਚਾਰੀਆਂ ਨੂੰ ਮੋਂਟੇਸਰੀ ਵਿਧੀ ਵਿੱਚ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵਿੱਚ 50 ਸਰਕਾਰੀ ਆਂਗਣਵਾੜੀ ਅਤੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕ ਅਤੇ 17 ਸੁਪਰਵਾਈਜ਼ਰ ਸ਼ਾਮਲ ਹਨ। ਇਹ ਮਾਡਿਊਲਰ ਸਿਖਲਾਈ 30 ਸਤੰਬਰ, 2026 ਤੱਕ ਪੜਾਅਵਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਪਾਇਲਟ ਪ੍ਰੋਜੈਕਟ ਦੇ ਆਧਾਰ 'ਤੇ 50 ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਲਦ ਹੀ ਇਸ ਪ੍ਰੋਜੈਕਟ ਅਧੀਨ ਹੋਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਇਸ ਪ੍ਰੋਜੈਕਟ ਤਹਿਤ ਚੁਣੇ ਗਏ ਆਂਗਣਵਾੜੀ ਕੇਂਦਰਾਂ ਦੇ ਵਰਕਰਾਂ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸੰਬੋਧਨ ਕੀਤਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਵਿਵੇਕ ਹਾਈ ਮੋਂਟੇਸਰੀ ਇੰਸਟੀਚਿਊਟ, ਚੰਡੀਗੜ੍ਹ ਦੁਆਰਾ ਕਰਵਾਇਆ ਜਾ ਰਿਹਾ ਹੈ, ਜੋ ਕਿ ਉੱਤਰੀ ਭਾਰਤ ਵਿੱਚ ਇੱਕੋ ਇੱਕ ਏਐਮਆਈ ਨਾਲ ਸਬੰਧਤ ਸੰਸਥਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਪ੍ਰੋਜੈਕਟ ਨੂੰ ਕੁਆਂਟਮ ਪੇਪਰਜ਼ ਲਿਮਟਿਡ ਦੇ ਐਮ.ਡੀ ਪਵਨ ਖੈਤਾਨ ਅਤੇ ਅਜੇਸ਼ ਗੁਪਤਾ ਵੱਲੋਂ ਸੀ.ਐਸ.ਆਰ ਯੋਜਨਾ ਤਹਿਤ ਸਪਾਂਸਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮਾਜਿਕ ਖੇਤਰ ਵਿੱਚ ਕੁਆਂਟਮ ਪੇਪਰਜ਼ ਲਿਮਟਿਡ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਵੀ.ਐਚ.ਐਮ.ਆਈ ਦੀ ਸੰਸਥਾਪਕ ਅਤੇ ਕਾਰਜਕਾਰੀ ਡਾਇਰੈਕਟਰ ਮੀਨੂੰ ਸਾਹੀ, ਟਰੇਨਰ ਦੀਪਾ ਸ੍ਰੀ ਕੁਮਾਰ, ਨੀਲਿਮਾ, ਹੇਲੇਨ ਇਲਿਆਸ ਮੋਹਨ, ਉਮਾ ਰਮਨੀ ਨੇ ਵੀ ਸੰਬੋਧਨ ਕੀਤਾ।
     

               ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਿੱਖਿਆ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ। ਇਸੀ ਮਕਸਦ ਨੂੰ ਸਾਹਮਣੇ ਰੱਖਦੇ ਹੋਏ ਅਸੀਂ ਆਪਣੇ ਪ੍ਰੀ ਪ੍ਰਾਇਮਰੀ ਅਤੇ ਆਂਗਣਵਾੜੀ ਸੈਂਟਰਾਂ ਨੂੰ ਆਧੁਨਿਕ ਸਿੱਖਿਆ ਦੀ ਕੜੀ ਨਾਲ ਜੋੜਿਆ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਬਾਲ ਅਵਸਥਾ (6 ਸਾਲ ਤੱਕ) ਉਹ ਪੜਾਅ ਹੈ ਜਿੱਥੋਂ ਬੱਚੇ ਦੇ ਸੰਪੂਰਨ ਸ਼ਖਸੀਅਤ ਦਾ ਵਿਕਾਸ ਸ਼ੁਰੂ ਹੁੰਦਾ ਹੈ। ਜੇਕਰ ਇਸ ਪੱਧਰ 'ਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਸਿਖਲਾਈ ਤਰੀਕੇ ਪ੍ਰਦਾਨ ਕੀਤੇ ਜਾਂਦੇ ਹਨ, ਤਾਂ ਇਸਦਾ ਸਕਾਰਾਤਮਕ ਪ੍ਰਭਾਵ ਆਉਣ ਵਾਲੀਆਂ ਪੀੜ੍ਹੀਆਂ 'ਤੇ ਦਿਖਾਈ ਦੇਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਸਿਰਫ਼ ਸਿਖਲਾਈ ਪ੍ਰਦਾਨ ਕਰਨਾ ਹੀ ਨਹੀਂ ਹੈ ਸਗੋਂ ਸਰਕਾਰੀ ਆਂਗਣਵਾੜੀ ਅਤੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਅਜਿਹਾ ਮਾਹੌਲ ਬਣਾਉਣਾ ਵੀ ਹੈ ਜਿੱਥੇ ਬੱਚਿਆਂ ਨੂੰ ਸਵੈ-ਨਿਰਭਰਤਾ, ਅਨੁਸ਼ਾਸਨ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਵਿਕਸਤ ਕਰਨ ਦੇ ਮੌਕੇ ਮਿਲਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਾ ਉਦੇਸ਼ ਮੋਂਟੇਸਰੀ-ਅਧਾਰਤ ਅਧਿਆਪਨ ਵਿਧੀ ਰਾਹੀਂ ਆਂਗਣਵਾੜੀ ਵਰਕਰਾਂ ਅਤੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਦੀ ਸਮਰੱਥਾ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰੇਗਾ ਅਤੇ ਜ਼ਮੀਨੀ ਪੱਧਰ 'ਤੇ ਕਲਾਸਰੂਮ ਅਭਿਆਸਾਂ ਨੂੰ ਬਿਹਤਰ ਬਣਾਏਗਾ। ਉਨ੍ਹਾਂ ਕਿਹਾ ਕਿ ਜਦੋਂ ਸਿੱਖਣਾ ਆਨੰਦਦਾਇਕ ਹੋ ਜਾਂਦਾ ਹੈ, ਤਾਂ ਬੱਚੇ ਆਤਮਵਿਸ਼ਵਾਸੀ, ਉਤਸੁਕ ਅਤੇ ਰਚਨਾਤਮਕ ਬਣ ਜਾਂਦੇ ਹਨ। ਇਸ ਪਹਿਲਕਦਮੀ ਦੇ ਤਹਿਤ ਰੈੱਡ ਕਰਾਸ ਬਾਲਵਾਟਿਕਾ ਕ੍ਰੇਚ ਨੂੰ ਇੱਕ ਰੋਲ ਮਾਡਲ ਮੋਂਟੇਸਰੀ ਬਣਾਇਆ ਜਾਵੇਗਾ। ਪ੍ਰੋਗਰਾਮ ਦੌਰਾਨ ਪ੍ਰੋਜੈਕਟ ਦੀ ਵਿਸਤ੍ਰਿਤ ਰੂਪ-ਰੇਖਾ 'ਤੇ ਆਧਾਰਿਤ ਇੱਕ ਪੀਪੀਟੀ ਪੇਸ਼ਕਾਰੀ ਵੀ ਪ੍ਰਦਰਸ਼ਿਤ ਕੀਤੀ ਗਈ।
ਆਸ਼ਿਕਾ ਜੈਨ ਨੇ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਜ਼ਿਲ੍ਹੇ ਦੇ ਸੈਂਕੜੇ ਬੱਚਿਆਂ ਨੂੰ ਗੁਣਵੱਤਾ, ਬਾਲ-ਕੇਂਦ੍ਰਿਤ ਅਤੇ ਆਧੁਨਿਕ ਸਿੱਖਿਆ ਵਾਤਾਵਰਣ ਦਾ ਲਾਭ ਮਿਲੇਗਾ ਅਤੇ ਹੁਸ਼ਿਆਰਪੁਰ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ ਇੱਕ ਮਾਡਲ ਜ਼ਿਲ੍ਹੇ ਵਜੋਂ ਉਭਰੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਅਮਨਦੀਪ ਸ਼ਰਮਾ, ਸੀਡੀਪੀਓ ਰਵਿੰਦਰ ਕੌਰ, ਦਯਾ ਰਾਣੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

Advertisement

Latest News

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
* ਚੰਡੀਗੜ੍ਹ, 26 ਫ਼ਰਵਰੀ 2026 ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ
ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ