ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ

ਮਾਨਸਾ 10 ਅਪ੍ਰੈਲ:

            ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਧੀਨ ਆਉਂਦੇ ਸਾਰੇ ਹਸਪਤਾਲਾਂ ਦੇ ਸਬੰਧਤ ਸੀਨੀਅਰ ਮੈਡੀਕਲ ਅਸਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

            ਇਸ ਮੌਕੇ ਸਮੂਹ ਹਸਪਤਾਲਾਂ ਦੇ ਮੁਖੀਆਂ ਅਤੇ ਸਬੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਨੂੰ ਮੱਦੇ ਨਜ਼ਰ ਰੱਖਦੇ ਸਮੂਹ ਸਟਾਫ ਨੂੰ ਸਮੇਂ ਸਿਰ ਡਿਊਟੀ ਤੇ ਆਣਾ ਯਕੀਨੀ ਬਣਾਉਣ ਦੇ ਨਾਲ ਨਾਲ ਹਸਪਤਾਲ ਦੀ ਸਾਫ ਸਫਾਈ ਅਤੇ ਲੋੜੀਦੇ ਸਾਜੋ ਸਮਾਨ ਦੇ ਸਮੇਂ ਸਮੇਂ 'ਤੇ ਮੁਰੰਮਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਸ਼ੀਨਰੀ ਹੈ ਸਾਜੋ ਸਮਾਨ ਖਰਾਬ ਹੁੰਦਾ ਹੈ ਉਸ ਪ੍ਰਤੀ ਤੁਰੰਤ ਉੱਚ ਅਧਿਕਾਰੀਆਂ ਨੂੰ ਸੁਚਿਤ ਕੀਤਾ ਜਾਵੇ ਜਾਂ ਉਸਨੂੰ ਠੀਕ ਕਰਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਜਿਵੇਂ ਐਕਸਰੇ ਮਸ਼ੀਨ ਈਸੀਜੀਲੈਬੋਟਰੀ ਟੈਸਟ ਨਾਲ ਸੰਬੰਧਿਤ ਕੋਈ ਆਧੁਨਿਕ ਤਕਨੀਕ ਅਤੇ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ।

            ਇਸ ਮੌਕੇ ਸੁਧੀਰ ਕੁਮਾਰ ਜ਼ਿਲ੍ਹਾ ਅਕਾਉਂਟੈਂਟ ਕਾਰਪੋਰੇਸ਼ਨ ਨੇ ਵਿਸ਼ੇਸ਼ ਤੌਰ 'ਤੇ ਜਾਕਾਰੀ ਸਾਂਝੀ ਕੀਤੀ। ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨਡਾ. ਮੰਯਕ ਜੋਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਮਾਨਸਾ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ ਵਿਜੈ ਕੁਮਾਰਡਾ ਬਲਜਿੰਦਰ ਕੌਰ ਖਿਆਲਾਡਾ ਨਿਰਮਲ ਸਿੰਘ ਭੀਖੀ,ਡਾ ਦੀਪਕ ਕੁਮਾਰ ਬੁਢਲਾਡਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ