ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 26 ਜੂਨ

ਪੰਜਾਬ ਦੇ ਮਾਨਯੋਗ ਸਿਹਤ ਮੰਤਰੀਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ  ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਅਤੇ ਸਰਕਾਰੀ ਹਸਪਤਾਲਤਰਨ ਤਾਰਨ ਵਿਖੇ  ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰਡਾ ਵਰਿੰਦਰ ਪਾਲ ਕੌਰਸੀਨੀਅਰ ਮੈਡੀਕਲ ਅਫ਼ਸਰਤਰਨ ਤਾਰਨਡਾ.ਸਰਬਜੀਤ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰਡਾ. ਰੂਪਮ ਚੌਧਰੀ ਵੱਲੋਂ ਸ਼ਮੂਲੀਅਤ ਕੀਤੀ ਗਈ। ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਦੇ ਸੰਬੰਧ ਵਿੱਚ ਜਾਗਰੂਕਤਾ ਭਰਪੂਰ ਨਾਟਕ ਵੀ ਖੇਡਿਆ ਗਿਆ, ਜਿਸ ਰਾਹੀਂ ਨਾਗਰਿਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ।

        ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਉਣ ਦਾ ਮੁੱਖ ਮੰਤਵ ਆਮ ਨਾਗਰਿਕਾਂ ਦੇ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣਾ ਹੈ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੂਰੀ ਦੁਨੀਆਂ ਦੇ ਵਿੱਚ ਨਸ਼ਾ ਵਿਰੋਧੀ ਦਿਵਸ 26 ਜੂਨ ਨੂੰ ਮਨਾਇਆ ਜਾਂਦਾ ਹੈ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਈ ਜਾਂਦੀ ਹੈ, ਤਾਂ ਜੋ ਕੀਮਤੀ ਜਾਨਾਂ ਨੂੰ ਸਮਾਂ ਰਹਿੰਦਿਆਂ ਬਚਾਇਆ ਜਾ  ਸਕੇ।

ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨਸ਼ਾ ਵਿਅਕਤੀ ਨੂੰ ਸਮਾਜਿਕ ਅਤੇ ਆਰਥਿਕ ਤੌਰ ਤੇ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਨਾਂ ਰਾਹੀਂ ਨਸ਼ੇ ਤੋਂ ਪੀੜਤ ਵਿਅਕਤੀ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਦੇ ਲਈ ਸਮਾਜ ਤੇ ਹਰ ਇੱਕ ਵਰਗ ਅਤੇ ਹਰ ਇੱਕ ਵਿਅਕਤੀ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਹੋਇਆਂ ਇਸ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ।

ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਾ. ਵਰਿੰਦਰ ਪਾਲ ਕੌਰ  ਨੇ ਕਿਹਾ ਕਿ ਨੌਜਵਾਨ ਵਰਗ ਮੁਲਕ ਦਾ ਸਰਮਾਇਆ ਹੁੰਦੇ ਹਨ ਅਤੇ ਹਰ ਇੱਕ ਦੇਸ਼ ਦਾ ਭਵਿੱਖ ਉਹਨਾਂ ਦੇ ਨੌਜਵਾਨਾਂ ਤੇ ਬਹੁਤ ਨਿਰਭਰ ਕਰਦਾ ਹੈ। ਡਾ. ਵਰਿੰਦਰ ਪਾਲ ਕੌਰ  ਨੇ ਆਰ.ਬੀ.ਐਸ.ਕੇ ਦੇ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹਨਾਂ ਵੱਲੋਂ ਸਕੂਲਾਂ ਵਿਖੇ ਸਿਹਤ ਜਾਂਚ ਕੈਂਪ ਲਗਾਉਣ ਦੇ ਨਾਲ ਨਾਲ ਵਿਦਿਆਰਥੀਆਂ ਵਿੱਚ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।

 

ਐਸ ਐਮ ਓਡਾ. ਸਰਬਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਆਪਣੀ ਸ਼ਕਤੀ ਸਿੱਖਿਆਖੇਡਾਂ ਅਤੇ ਹੋਰ ਅਗਾਂਹ ਵਧੂ ਕਾਰਜਾਂ ਦੇ ਵਿੱਚ ਲਗਾਉਣ ਅਤੇ ਨਸ਼ਿਆਂ ਵਰਗੀ ਅਲਾਮਤ ਤੋਂ ਹਮੇਸ਼ਾ ਦੂਰ ਰੱਖਣ। ਨੋਡਲ ਅਫ਼ਸਰਰੂਪਮ ਚੌਧਰੀ  ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਓਟ ਕੇਂਦਰਾਂਨਸ਼ਾ ਛੁਡਾਓ ਕੇਂਦਰਾਂ ਰਾਹੀਂ ਨਸ਼ੇ ਤੋਂ ਪੀੜਿਤ ਵਿਅਕਤੀਆਂ ਦਾ ਜਿੱਥੇ ਇਲਾਜ ਕੀਤਾ ਜਾਂਦਾ ਹੈ, ਉੱਥੇ ਨਾਲ ਹੀ ਉਹਨਾਂ ਦੀ ਕੌਂਸਲਿੰਗ ਕਰਕੇ ਨਸ਼ਿਆਂ ਵਿਰੁੱਧ ਪ੍ਰੇਰਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਨਸ਼ੇ ਤੋਂ ਪੀੜਿਤ ਵਿਅਕਤੀ ਨੂੰ ਵੱਖ ਵੱਖ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ ਅਤੇ ਮਨੋਰੋਗ ਮਾਹਿਰਾਂ ਵਲੋਂ ਨਿਰੰਤਰ ਪੀੜਿਤ ਵਿਅਕਤੀ ਦੀ ਕੋਂਸਲਿੰਗ ਅਤੇ ਇਲਾਜ ਵਧੀਆ ਢੰਗ ਨਾਲ ਯਕੀਨੀ ਬਣਾਇਆ ਜਾਂ ਰਿਹਾ ਹੈ। ਇਸ ਮੌਕੇ ਮਨੋਰੋਗ ਮਾਹਿਰ ਡਾ. ਵਿਨੋਦ ਕਪੂਰ,ਪ੍ਰੋਗਰਾਮ ਅਫਸਰ ਡਾ ਅਵਲੀਨ ਕੌਰਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ।

-------- 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ