ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਤਰਨ ਤਾਰਨ 13 ਜੂਨ :

ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡੇਂਗੂ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ।

ਇਸ ਮੀਟਿੰਗ ਦੇ ਵਿੱਚ  ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੀ੍ ਅਭਿਨਵ ਗੋਇਲ ਅਤੇ ਵੱਖ-ਵੱਖ ਵਿਭਾਗਾਂ ਦੇ ਆਲਾ ਅਧਿਕਾਰੀ ਮੌਜੂਦ ਰਹੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹਨਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ 'ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ' ਮੁਹਿੰਮ ਵਿੱਚ ਜਿੱਥੇ ਸਿਹਤ ਵਿਭਾਗ ਆਪਣਾ ਯੋਗਦਾਨ ਪਾ ਰਿਹਾ ਹੈ ਉਥੇ ਹੀ ਸਾਰੇ ਸਰਕਾਰੀ ਵਿਭਾਗਾਂ ਨੂੰ ਇਸ ਦਿਨ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਫਤਰਾਂ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਮੂਹ ਵਿਭਾਗ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵਿਭਾਗ ਦੀਆਂ ਬੱਸਾਂ ਦੇ ਵਿੱਚ ਫੋਗਿੰਗ ਨੂੰ ਯਕੀਨੀ ਬਣਾਉਣ ਤਾਂ ਜੋ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਮੁਸਾਫਿਰਾਂ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਰੋਡਵੇਜ਼ ਦੇ ਅਧਿਕਾਰੀ ਬੱਸਾਂ ਤੋਂ ਇਲਾਵਾ ਵਰਕਸ਼ਾਪਾਂ ਦੇ ਵਿੱਚ ਵੀ ਫੋਗਿੰਗ ਨੂੰ ਯਕੀਨੀ ਬਣਾਉਣ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲੇ ਦੇ ਛੱਪੜਾਂ ਦੇ ਵਿੱਚ ਗੰਬੂਜ਼ੀਆ ਮੱਛੀਆਂ ਨੂੰ ਛੱਡਿਆ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾਵੇ।

ਉੁਹਨਾਂ ਕਿਹਾ ਕਿ ਸ਼ਹਿਰ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਸਬਿਆਂ ਅਤੇ ਪਿੰਡਾਂ ਦੇ ਵਿੱਚ ਫੀਵਰ ਸਰਵੇ ਦੀ ਰਫਤਾਰ ਨੂੰ ਤੇਜ਼ ਕਰਨ ਤਾਂ ਜੋ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਉਪਰੰਤ ਇਲਾਜ ਨੂੰ ਫੌਰੀ ਮੁਹੱਈਆ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਜ਼ਿਲੇ ਦੀ ਆਈ. ਐਮ. ਏ ਯੂਨਿਟ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਹੁਣ ਨਿੱਜੀ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਵੀ ਸ਼ੱਕੀ ਮਰੀਜ਼ਾਂ ਦੀ ਵੱਧ ਤੋਂ ਵੱਧ ਸੈਂਪਲਿੰਗ ਕਰਨ ਤਾਂ ਜੋ ਡੇਂਗੂ ਤੋਂ ਪੀੜਿਤ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਤੇ ਸੰਬੰਧਿਤ ਅਧਿਕਾਰੀ ਅਤੇ ਕਰਮਚਾਰੀ ਦੁਕਾਨਾਂ,  ਵੱਖ-ਵੱਖ ਨਿੱਜੀ ਅਤੇ ਸਰਕਾਰੀ ਸੰਸਥਾਵਾਂ 'ਤੇ ਡੇਂਗੂ ਦੀ ਰੋਕਥਾਮ ਲਈ ਨਿਗਰਾਨੀ ਵਧਾਉਣ ਅਤੇ ਜੇਕਰ ਕਿਸੇ ਸਥਾਨ ਉੱਤੇ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਮੌਕੇ ਤੇ ਚਲਾਨ ਕੱਟਣ। ਉਹਨਾਂ ਕਿਹਾ ਕਿ ਸ਼ਹਿਰੀ ਅਤੇ ਪਿੰਡਾਂ ਦੀ ਆਬਾਦੀ ਤੋਂ ਇਲਾਵਾ ਹਾਈ ਰਿਸਕ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ, ਅਤੇ ਗੁੱਜਰਾਂ ਦੇ ਡੇਰਿਆਂ ਉੱਤੇ ਵੀ ਡੇਂਗੂ ਦੀ ਰੋਕਥਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।

ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਗੂ ਦੀ ਰੋਕਥਾਮ ਲਈ ਪਿੰਡਾਂ ਦੇ ਵਿੱਚ ਜਿੱਥੇ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਉੱਥੇ ਨਾਲ ਹੀ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਰਾਹੀਂ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਨਾਗਰਿਕਾਂ ਨੂੰ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਦੱਸਿਆ ਜਾ ਸਕੇ।

ਇਸ ਮੌਕੇ ਜ਼ਿਲਾ ਐਪੀਡਮੋਲੋਜਿਸਟ ਡਾਕਟਰ ਰਾਘਵ ਗੁਪਤਾ ਡਾਕਟਰ ਅਵਲੀਨ ਕੌਰ  ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

Related Posts

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ