ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਚੰਡੀਗੜ੍ਹ, 27 ਫਰਵਰੀ:

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ।

ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ  ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ਅਨਾਜ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਸਹੂਲਤ ਪਿੰਗਲਵਾੜਾ ਸੰਸਥਾਵਾਂ, ਬਿਰਧ ਆਸ਼ਰਮਾਂ, ਬੇਸਹਾਰਾ ਘਰਾਂ ਸਮੇਤ ਮਾਨਤਾ ਪ੍ਰਾਪਤ ਭਲਾਈ ਸੰਸਥਾਵਾਂ, ਅਨੁਸੂਚਿਤ ਜਾਤੀ ਦੀਆਂ ਵਿਦਿਆਰਥਣਾਂ ਲਈ ਹੋਸਟਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲਾਂ ਤੱਕ ਨਿਰੰਤਰ ਵਧਾਈ ਜਾਣੀ ਚਾਹੀਦੀ ਹੈ।

ਇਸ ਤੋਂ ਇਲਾਵਾ, ਬਿਰਧ ਆਸ਼ਰਮਾਂ ਵਿੱਚ ਰਹਿੰਦੇ ਯੋਗ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦੇਣ ਅਤੇ ਪਿੰਗਲਵਾੜਾ ਸਮੇਤ ਹੋਰ ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਨਿਵਾਸੀਆਂ ਨੂੰ ਮਿਡ-ਡੇ-ਮੀਲ ਸਕੀਮ ਦੇ ਲਾਭ ਪ੍ਰਦਾਨ ਕਰਨ ਸਬੰਧੀ ਮਾਮਲਿਆਂ ‘ਤੇ ਵੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸੁਧਾਰਯੋਗ ਹਾਲਤ ਵਿੱਚ ਮੌਜੂਦ ਆਂਗਣਵਾੜੀ ਕੇਂਦਰਾਂ ਦੀ ਮੁਰੰਮਤ ਅਤੇ ਉਸਾਰੀ ਦੀ ਲੋੜ ਉੱਭਾਰਨ ‘ਤੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਉਪਲਬਧ ਫੰਡਾਂ ਦੀ ਜਨਤਕ ਹਿੱਤ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਵਰਤੋਂ ਯਕੀਨੀ ਬਣਾਈ ਜਾ ਸਕੇ।

ਮੀਟਿੰਗ ਵਿੱਚ ਪੋਸ਼ਣ ਵਾਟਿਕਾ ਯੋਜਨਾ ਤਹਿਤ ਰਸੋਈ ਬਾਗ ਅਤੇ ਔਸ਼ਧੀ ਬਾਗ ਵਿਕਸਤ ਕਰਨ, ਆਂਗਣਵਾੜੀ ਵਰਕਰਾਂ ਨੂੰ ਨਿਯਮਤ ਸਿਖਲਾਈ ਪ੍ਰਦਾਨ ਕਰਨ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਉਨ੍ਹਾਂ ਨੂੰ ਮੋਬਾਈਲ ਫੋਨ ਉਪਲਬਧ ਕਰਵਾਉਣ ਸਬੰਧੀ ਸੁਝਾਵਾਂ ‘ਤੇ ਵੀ ਵਿਚਾਰ ਕੀਤਾ ਗਿਆ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕਾਰੀ ਨੀਤੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ, ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਮੀਟਿੰਗ ਨੂੰ ਸਕਾਰਾਤਮਕ ਕਰਾਰ ਦਿੰਦਿਆਂ ਡਾ. ਬਲਜੀਤ ਕੌਰ ਨੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੇ ਗਏ ਸਾਰੇ ਸੁਝਾਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਜਨਤਕ ਹਿੱਤ ਵਿੱਚ ਲੋੜੀਂਦੇ ਸਾਰੇ ਕਦਮ ਚੁੱਕੇ ਜਾਣਗੇ।


ਇਸ ਮੀਟਿੰਗ ਵਿੱਚ ਖੁਰਾਕ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਤੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਕਮਲ ਕੁਮਾਰ ਗਰਗ, ਮਿਡ-ਡੇ-ਮੀਲ ਸਕੀਮ ਦੇ ਇੰਚਾਰਜ, ਜਨਰਲ ਮੈਨੇਜਰ ਸ਼੍ਰੀ ਵਰਿੰਦਰ ਬਰਾੜ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ