ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ

ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ

ਹੁਸ਼ਿਆਰਪੁਰ, 7 ਮਈ:  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦ ‘ਤੇ ਤਣਾਅ ਦੇ ਮੱਦੇਨਜ਼ਰ ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਡਿਫੈਂਸ ਤਿਆਰੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਵਲ ਡਿਫੈਂਸ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ।ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਵਿਚ ਜਿਥੇ ਜ਼ਿਲ੍ਹੇ ਵਿਚ ਬਲੈਕ ਆਊਟ ਅਤੇ ਮੌਕ ਡਰਿੱਲ ਬਾਰੇ ਵਿਚਾਰ ਕੀਤਾ ਗਿਆ ਉਥੇ ਸੰਕਟਕਾਲੀਨ ਹਾਲਾਤ ਮੌਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਤੇ ਡਾਇਰੈਕੋਰੇਟ ਜਨਰਲ ਆਫ਼ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਤੇ ਹੋਮ ਗਾਰਡਜ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਆਉਂਦੇ ਦਿਨਾਂ ਵਿਚ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਅਭਿਆਸ ਪਹਿਲਾਂ ਤੋਂ ਯੋਜਨਾਬੱਧ ਹਨ, ਇਸ ਲਈ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਇਸ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਕਾਰਜਸ਼ੀਲ ਰਹਿਣਗੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਸ਼ੀਨਰੀ ਅਭਿਆਸ ਦੌਰਾਨ ਨਾਗਰਿਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਰਹੇਗੀ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦਾ ਉਦੇਸ਼ ਐਮਰਜੈਂਸੀ ਸਥਿਤੀਆਂ ਨੂੰ ਨਿਯੰਤਰਿਤ ਅਤੇ ਅਜਿਹੀਆਂ ਸਥਿਤੀਆਂ ਦੀ ਸੁਰੱਖਿਅਤ ਢੰਗ ਨਾਲ ਨਕਲ ਕਰਨਾ ਹੈ ਤਾਂ ਜੋ ਨਾਗਰਿਕ ਅਤੇ ਪ੍ਰਸ਼ਾਸਨ ਦੋਵੇਂ ਅਸਲ ਸੰਕਟ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਿਹਤਰ ਢੰਗ ਨਾਲ ਤਿਆਰ ਹੋਣ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਹੀ ਫੈਲਾਈ ਜਾਵੇ ਤੇ ਨਾ ਹੀ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਤਰ੍ਹਾ ਦੀਆਂ ਅਫਵਾਹਾਂ ‘ਤੇ ਯਕੀਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਘੰਟੇ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01882-220412 ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਇਸ ਕੰਟਰੋਲ ਰੂਮ ‘ਤੇ ਸੰਪਰਕ ਕਰ ਸਕਦੇ ਹਨ।

            ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਹੋਰ ਜਾਣਕਾਰੀ ਹੋਈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੌਕ ਡ੍ਰਿਲਾਂ ਦੌਰਾਨ ਜਨਤਾ ਨੂੰ ਸੁਚੇਤ ਕਰਨ ਵਿੱਚ ਲਈ ਹਵਾਈ ਹਮਲੇ ਦੇ ਸਾਇਰਨਾਂ ਦੀ ਜਾਂਚ ਤੇ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਜੰਗ ਵਰਗੀਆਂ ਸਥਿਤੀਆਂ ਦੀ ਨਕਲ ਕਰਨ ਲਈ ਕਰੈਸ਼ ਬਲੈਕਆਊਟ ਅਭਿਆਸ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਗ ਬੁਝਾਊ ਯੰਤਰਾਂ ਦੀ ਜਾਂਚ ਦੇ ਪਰਖ, ਬੰਕਰਾਂ, ਇਮਾਰਤਾਂ ਤੇ ਹੋਰ ਭੀੜੀਆਂ ਤੇ ਜੋਖਮ ਭਰੀਆਂ ਥਾਵਾਂ ਉਤੇ ਫਸੇ ਜ਼ਖਮੀਆਂ ਤੇ ਫੱਟੜਾਂ ਨੂੰ ਪ੍ਰਭਾਵਿਤ ਇਲਾਕੇ ਵਿੱਚੋਂ ਬਚਾਅ ਕੇ ਕੱਢਣਾ, ਆਰਜ਼ੀ ਹਸਪਤਾਲ ਦੀ ਸਥਾਪਨਾ ਅਤੇ ਹੋਰ ਜਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।

            ਸਿਵਲ ਤੇ ਪੁਲਿਸ ਅਧਿਕਾਰੀਆਂ ਅਤੇ ਭਾਰਤੀ ਹਵਾਈ ਸੈਨਾ ਵਿਚਕਾਰ ਹੌਟਲਾਈਨ ਅਤੇ ਰੇਡੀਓ ਸੰਚਾਰ ਲਿੰਕਾਂ ਦਾ ਮੁਲਾਂਕਣ,ਅੱਗ ਬੁਝਾਉਣ ਅਤੇ ਮੁੱਢਲੀ ਸਹਾਇਤਾ ਸਮੇਤ ਨਿਕਾਸੀ, ਤਾਲਾਬੰਦੀ ਅਤੇ ਐਮਰਜੈਂਸੀ ਪ੍ਰਤੀਕਿਰਿਆਵਾਂ ਦਾ ਸਿਮੂਲੇਸ਼ਨ, ਕੰਟਰੋਲ ਰੂਮਾਂ ਅਤੇ ਸ਼ੈਡੋ ਕੰਟਰੋਲ ਸੈਂਟਰਾਂ ਦੀ ਕਾਰਜਸ਼ੀਲਤਾ ਦੀ ਜਾਂਚ ਕੀਤੀ ਜਾ ਰਹੀ ਹੈ।

            ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਅਭਿਆਸ ਲਈ ਘੇਰਾਬੰਦੀ ਕੀਤੇ ਗਏ ਸੀਮਤ ਖੇਤਰਾਂ ਤੋਂ ਦੂਰ ਰਹਿਣ। ਸ਼ਾਂਤ ਰਹਿਣ ਅਤੇ ਜੇਕਰ ਸਾਇਰਨ ਵੱਜਦੇ ਹਨ ਜਾਂ ਲਾਈਟਾਂ ਬੰਦ ਹੋ ਜਾਂਦੀਆਂ ਹਨ ਤਾਂ ਘਬਰਾਓ ਨਾ।

            ਉਨ੍ਹਾਂ ਕਿਹਾ ਕਿ ਬਲੈਕਆਊਟ ਦੌਰਾਨ ਲਾਈਟਾਂ ਬੰਦ ਕਰੋ ਅਤੇ ਖਿੜਕੀਆਂ ਨੂੰ ਮੋਟੇ ਪਰਦਿਆਂ ਜਾਂ ਪੈਨਲਾਂ ਨਾਲ ਢੱਕੋ।ਪੁਲਿਸ, ਸਿਵਲ ਡਿਫੈਂਸ ਵਲੰਟੀਅਰਾਂ, ਜਾਂ ਮਨੋਨੀਤ ਅਧਿਕਾਰੀਆਂ ਦੁਆਰਾ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰੋ।ਬਲੈਕਆਊਟ ਦੌਰਾਨ ਖਿੜਕੀਆਂ ਦੇ ਨੇੜੇ ਫ਼ੋਨ ਜਾਂ ਐਲ ਈ ਡੀ ਡਿਵਾਈਸਾਂ ਦੀ ਵਰਤੋਂ ਨਾ ਕਰੋ।

            ਉਨ੍ਹਾਂ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ ਇਸ ਲਈ ਕਿਸੇ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਡਰਨ ਜਾ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਕਿਉਂਕਿ ਇਹ ਕੇਵਲ ਇੱਕ ਅਭਿਆਸ ਹੈ ਜੋ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਵਜੋਂ ਹੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ , ਸਿਵਲ ਡਿਫੈਂਸ ਕਮੇਟੀ ਦੇ ਮੈਂਬਰ, ਐਨ.ਡੀ.ਆਰ.ਐਫ, ਫਾਇਰ ਬ੍ਰਿਗੇਡ, ਹੋਮਗਾਰਡ ਅਤੇ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।

Tags:

Advertisement

Latest News

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ