ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ

ਗਿੱਦੜਬਾਹਾ/ਮਲੋਟ/ਸ੍ਰੀ ਮੁਕਤਸਰ ਸਾਹਿਬ3 ਅਕਤੂਬਰ

ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨਇਹ ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਵਿਭਾਗ ਵੱਲੋਂ ਹਾਟ ਸਪਾਟ ਪਿੰਡ ਭੂੰਦੜਵਾਦੀਆਂਝੋਰੜ ਅਤੇ ਆਲਮਵਾਲਾ ਵਿੱਚ ਲਗਾਏ ਗਏ ਜਾਗਰੂਕਤਾ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਵਿੱਚ ਯੋਗਦਾਨ ਪਾਉਣਕਿਉਂਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਆਦੇਸ਼ ਵੀ ਜਾਰੀ ਕੀਤੇ ਗਏ ਹਨਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ ।

          ਉਹਨਾਂ ਕੰਬਾਈਨ ਆਪ੍ਰੇਟਰਾਂ/ਮਾਲਕਾਂ ਨੂੰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਵੱਖ-ਵੱਖ ਕੋਰਟ ਕੇਸਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹੇ ਅੰਦਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਨ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈਂਦਾ ਹੈ  ਇਸ ਲਈ ਐਸ.ਐਮ.ਐਸ. ਤੋਂ ਬਿਨ੍ਹਾਂ ਝੋਨੇ ਦੀ ਕਟਾਈ ਨਾ ਕਰਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਲਈ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ਼ ਸੁਥਰਾ ਝੋਨਾ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਫਸਲ ਵੇਚਣ ਦੌਰਾਨ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਪੀ. (ਐਚ) ਸ੍ਰੀ ਕੰਵਲਪ੍ਰੀਤ ਸਿੰਘ ਚਾਹਲ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰਮੁੱਖ ਖੇਤੀਬਾੜੀ ਅਫ਼ਸਰਡਾ. ਗੁਰਨਾਮ ਸਿੰਘਡਾ. ਕਰਨਜੀਤ ਸਿੰਘ (ਆਤਮਾ) ਤੋਂ ਇਲਾਵਾ ਪਤਵੰਤੇ ਵਿਅਕਤੀ ਅਤੇ ਕਿਸਾਨ ਹਾਜ਼ਰ ਸਨ।

Tags:

Advertisement

Latest News

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ