ਨਰਮੇ ਦੀ ਕਾਸ਼ਤ ਹਰ ਹਾਲਤ ਵਿੱਚ 15 ਮਈ ਤੱਕ ਕਰ ਲੈਣੀ ਚਾਹੀਦੀ ਹੈ: ਡਾ. ਧਰਮ ਪਾਲ ਮੌਰੀਆ

ਨਰਮੇ ਦੀ ਕਾਸ਼ਤ ਹਰ ਹਾਲਤ ਵਿੱਚ 15 ਮਈ ਤੱਕ ਕਰ ਲੈਣੀ ਚਾਹੀਦੀ ਹੈ: ਡਾ. ਧਰਮ ਪਾਲ ਮੌਰੀਆ

ਫਰੀਦਕੋਟ :6 ਮਈ 2024 (     )    ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮੇ ਦੀਆਂ ਕਾਸ਼ਤਕਾਰੀ ਤਕਨੀਕਾਂ ਪੱਖੋਂ ਮਜ਼ਬੂਤ ਕਰਨ ਲਈ ਬਲਾਕ ਫਰੀਦਕੋਟ ਦੇ ਪਿੰਡ ਟਹਿਣਾ ਵਿੱਚ ਅਗਾਂਹਵਧੂ ਕਿਸਾਨ ਮੋਹਨ ਸਿੰਘ ਦੇ ਫਾਰਮ ਤੇ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ( ਆਤਮਾ) ਤਹਿਤ ਫਾਰਮ ਸਕੂਲ ਦੀ ਸ਼ੁਰੂਆਤ ਡਿਪਟੀ ਡਾਇਰੈਕਟਰ (ਕਪਾਹ) ਡਾ.ਧਰਮ ਪਾਲ ਮੌਰੀਆ ਵੱਲੋਂ ਕੀਤੀ ਗਈ ।ਫਾਰਮ ਸਕੂਲ ਦੀ ਪਹਿਲੀ ਕਲਾਸ ਵਿੱਚ ਨਰਮੇ ਦੀ ਫਸਲ ਵਿੱਚ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਸੰਤੁਲਿਤ ਖਾਦਾਂ ਦੀ ਵਰਤੋਂ,ਖੇਤ ਦੀ ਤਿਆਰੀ,ਕਿਸਮਾਂ ਅਤੇ ਬਿਜਾਈ ਦੇ ਤਰੀਕੇ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
        ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਾਲ ਮੌਸਮੀ ਖਰਾਬੀ ਦੇ ਕਾਰਨ ਨਰਮੇ ਦੀ ਫਸਲ ਦੀ ਪੈਦਾਵਾਰ ਘੱਟ ਮਿਲੀ ਸੀ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ । ਉਨਾਂ ਕਿਹਾ ਕਿ ਨਰਮਾ ਕਾਸ਼ਤਕਾਰਾਂ ਨੂੰ ਤਕਨੀਕੀ ਤੌਰ ਤੇ ਮਜ਼ਬੁਤ ਕਰਨ ਲਈ ਅਗਾਂਹਵਧੂ ਕਿਸਾਨ ਮੋਹਨ ਸਿੰਘ ਦੇ ਖੇਤਾਂ ਵਿੱਚ ਫਾਰਮ ਸਕੂਲ ਲਗਾਇਆ ਜਾ ਰਿਹਾ ਹੈ, ਜਿਸ ਤਹਿਤ ਨਰਮੇ ਦੀਆਂ ਛਿੱਟੀਆ ਦੀ ਸੰਭਾਲ ਤੱਕ ਛੇ ਕਲਾਸਾਂ ਲਗਾਈਆਂ ਜਾਣਗੀਆਂ।

ਉਨਾਂ ਦੱਸਿਆ ਕਿਸਾਨ ਮੋਹਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਨਰਮੇ ਦੀ ਕਾਸ਼ਤ ਕਰ ਰਹੇ ਹਨ ,ਜਿਸ ਦਾ ਤਜ਼ਰਬਾ ਇਸ ਫਾਰਮ ਸਕੂਲ ਰਾਹੀ ਹੋਰਨਾਂ ਕਿਸਾਨਾ ਤੱਕ ਵੀ ਪਹੁੰਚਾਉਣਗੇ। ਉਨਾਂ ਕਿਹਾ ਕਿ ਨਰਮੇ ਦਾ ਬੀਜ ਹਮੇਸ਼ਾਂ ਭਰੋਸੇਯੋਗ ਸਰੋਤਾਂ ਤੋਂ ਹੀ ਲੈਣਾ ਚਾਹੀਦਾ ਅਤੇ ਖ੍ਰੀਦ ਕਰਨ ਉਪਰੰਤ ਬਿੱਲ ਜ਼ਰੂਰ ਲਿਆ ਜਾਵੇ। ਉਨਾਂ ਕਿਹਾ ਕਿ ਨਰਮੇ ਦੀ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾ ਦੇ ਖੇਤਾਂ ਦੀ ਮਿੱਟੀ ਪਰਖ ਕਰਵਾਈ ਜਾਵੇਗੀ ਤਾਂ ਜੋ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਹੀ ਖਾਦਾਂ ਦੀ ਵਰਤੋਂ ਕੀਤੀ ਜਾ ਸਕੇ।               

               ਡਿਪਟੀ ਡਾਇਰੈਕਟਰ ਕਪਾਹ ਡਾ. ਧਰਮ ਪਾਲ ਮੌਰੀਆ ਨੇ ਨਰਮੇ ਦੀ ਫਸਲ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀਆਂ ਦਿੰਦਿਆਂ ਦੱਸਿਆ, ਕਿ ਨਰਮੇ ਦੀ ਕਾਸ਼ਤ ਹਰ ਹਾਲਤ ਵਿੱਚ 15 ਮਈ ਤੱਕ ਕਰ ਲੈਣੀ ਚਾਹੀਦੀ ਹੈ ਅਤੇ ਫਸਲ ਦੇ ਚੰਗੇ ਜੰਮ ਅਤੇ ਮੁਢਲੇ ਵਾਧੇ ਲਈ ਭਰਵੀ ਰੌਣੀ ਜ਼ਰੂਰ ਕਰ ਲੈਣੀ ਚਾਹੀਦੀ ਹੈ। ੳਨੁਾਂ ਕਿਹਾ ਕਿ ਖੇਤ ਤਿਆਰ ਕਰਨ ਤੋਂ ਪਹਿਲਾਂ ਇਕ ਮੀਟਰ ਦੀ ਦੂਰੀ ਤੇ ਦੋ ਤਰਫਾ ਤਹਿ ਤੋੜ ਹਲ ਜ਼ਰੂਰ ਚਲਾ ਲੇਣਾ ਚਾਹੀਦਾ ਤਾਂ ਜੋ ਨਰਮੇ ਦੇ ਬੂਟਿਆਂ ਦੀਆਂ ਜੜਾਂ ਡੂੰਘੀਆਂ ਜਾ ਸਕਣ ਅਤੇ ਪੌਦਾ ਡੂੰਘਾਈ ਤੋਂ ਖੁਰਾਕੀ ਤੱਤ ਲੈ ਸਕੇ। ਉਨਾਂ ਦੱਸਿਆ ਕਿ ਨਰਮੇ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਬਿਜਾਈ ਤੋਂ 24 ਘੰਟਿਆਂ ਦੇ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ।

ਡਾ.ਅਮਨ ਕੇਸ਼ਵ ਨੇ ਦੱਸਿਆ ਕਿ ਆਤਮਾ ਤਹਿਤ ਜ਼ਿਲਾ ਫਰੀਦਕੋਟ ਵਿੱਚ ਦੋ ਫਾਰਮ ਸਕੂਲ ਲਗਾਏ ਜਾ ਰਹੇ ਹਨ ਤਾਂ ਜੋ ਨਰਮੇ ਦੀ ਕਾਸ਼ਤ ਨੂੰ ਪੁਨਰਸੁਰਜੀਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਬਿਜਾਈ ਤੋਂ ਲੈ ਕੇ ਛੱਟੀਆਂ ਦੀ ਸੰਭਾਲ ਤੱਕ ਲਗਾਈਆਂ ਜਾਣ ਵਾਲੀਆਂ ਛੇ ਕਲਾਸਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀਬਾੜੀ ਮਾਹਿਰਾਂ ਵੱਲੋਂ ਹਰ ਪੱਖੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤੀ ਦੀ ਮਿੱਟੀ ਦੇ ਨਮੂਨੇ ਲੈ ਕੇ ਪਰਖ ਲਈ ਮਿੱਟੀ ਪਰਖ ਪ੍ਰਯੋਗਸ਼ਾਲਾ ਵਿੱਚ ਭੇਜ ਦਿੱਤੇ ਗਏ।

ਇਸ ਮੌਕੇ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ)ਸ਼੍ਰੀ ਦਵਿੰਦਰਪਾਲ ਸਿੰਘ ਗਰੇਵਾਲ ਖੇਤੀਬਾੜੀ ਵਿਥਾਰ ਅਫਸਰਸਾਬਕਾ ਸਰਪੰਚ ਗੁਰਬਿੰਦਰ ਸਿੰਘ ਸਮੇਤ ਸਮੂਹ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।

 

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ