ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 14 ਮਾਰਚ 2026

 

ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਦੀਆਂ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਅਤੇ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

 

ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿਖੇ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲਣ ਦੀ ਖੁਸ਼ੀ ਵਿੱਚ ਪਿੰਡ ਦੀਆਂ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਔਰਤਾਂ ਨੇ ਗਿੱਧਾ ਪਾ ਕੇ ਅਤੇ ਜਾਗੋ ਕੱਢ ਕੇ ਇਸ ਫ਼ੈਸਲੇ ਦਾ ਸਵਾਗਤ ਕੀਤਾ।

 

ਪਿੰਡ ਦੀਆਂ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨਆਤਮ-ਵਿਸ਼ਵਾਸ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਸ ਯੋਜਨਾ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਘਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਔਰਤਾਂ ਨੂੰ ਸਮਾਜ ਵਿੱਚ ਹੋਰ ਮਜ਼ਬੂਤੀ ਮਿਲੇਗੀ।

 

ਇਸ ਮੌਕੇ ਪਿੰਡ ਵਾਸੀਆਂ ਅਤੇ ਮਹਿਲਾਵਾਂ ਨੇ ਇਕੱਠੇ ਹੋ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲਦਾ ਹੈ।

 

          ਇਸ ਮੌਕੇ ਮਹਿਲਾ ਵਿੰਗ ਕੁਲਦੀਪ ਕੌਰ ਬਲਾਕ ਪ੍ਰਧਾਨ, ਸੁਮਨ ਪਿੰਡ ਪ੍ਰਧਾਨ, ਕੁਲਦੀਪ ਕੌਰ, ਮਨਜੀਤ ਕੌਰ,  ਵੀਰਪਾਲ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਜਸਵੀਰ ਕੌਰ, ਰਮਨਦੀਪ ਕੌਰ, ਸ਼ੀਲਾ, ਪੂਜਾ, ਮੰਦਰ ਸਿੰਘ ਯੂਥ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ ਖਾਲਸਾ, ਪੀਏ ਗੁਰਬਾਜ ਸਿੰਘ ਖੁੱਡੀਆਂਸੋਸ਼ਲ ਮੀਡੀਆ ਇੰਚਾਰਜ ਹਿਮਾਂਸ਼ੂ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

 

Advertisement

Latest News

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'-  ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ  ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਚੰਡੀਗੜ੍ਹ /ਐੱਸ.ਏ.ਐੱਸ.ਨਗਰ, ਮਾਰਚ 14- ਇਥੇ ਚੱਲ ਰਹੇ ਪੰਜਾਬ  ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ "ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ...
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ