ਥੈਲਾਸੀਮੀਆ ਦਿਵਸ ਦੇ ਸਬੰਧ ਵਿੱਚ 8 ਤੋਂ 17 ਮਈ ਤੱਕ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ: ਡਾ. ਗਾਂਧੀ

ਥੈਲਾਸੀਮੀਆ ਦਿਵਸ ਦੇ ਸਬੰਧ ਵਿੱਚ 8 ਤੋਂ 17 ਮਈ ਤੱਕ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ: ਡਾ. ਗਾਂਧੀ

ਫਾਜਿਲਕਾ, 14 ਮਈ (): ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖਰੇਖ ਵਿੱਚ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਪ੍ਰਧਾਨਗੀ ਹੇਠ ਬਲਾਕ ਖੂਈ ਖੈੜਾ ਵਿੱਚ 8 ਤੋਂ 17 ਮਈ ਤੱਕ ਥੈਲੇਸੀਮੀਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗਾਂਧੀ ਨੇ ਕਿਹਾ ਕਿ  ਥੈਲਾਸੇਮੀਆ ਇਕ ਜਮਾਂਦਰੂ ਬਿਮਾਰੀ ਹੈ,  ਜਿਸ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ, ਜਾਂ ਹੁੰਦੀ ਹੀ ਨਹੀਂ। ਜਿਸ ਕਾਰਨ ਬੱਚੇ ਨੂੰ ਹਰ 20 ਜਾਂ 30 ਦਿਨਾਂ ਬਾਅਦ ਖੂਨ ਚੜਾਉਣ ਦੀ ਲੋੜ ਪੈਂਦੀ ਹੈ। ਉਨ੍ਹਾ ਦੱਸਿਆ ਕਿ ਸਿਵਲ ਹਸਪਤਾਲ ਫਾਜਿਲਕਾ ਵਿਖੇ ਥੈਲਾਸੇਮੀਆ ਪੀੜਤ ਵਿਅਕਤੀਆਂ ਨੂੰ ਮੁਫਤ ਖੂਨ ਚੜਾਉਣ ਦੀ ਸਹੂਲਤ ਉਪਲੱਬਧ ਹੈ ਅਤੇ ਥੈਲਾਸੇਮੀਆ ਪੀੜਤ ਮਰੀਜਾਂ ਦੇ ਪੂਰੀ ਤਰ੍ਹਾਂ ਟੈਸਟ ਕੀਤਾ ਅਤੇ ਸੁਰੱਖਿਅਤ ਬਲੱਡ ਲਿਊਕੋ ਫਿਲਟਰ ਪੈੱਕ ਦਾ ਇਸਤਮਾਲ ਕਰਕੇ ਮੁਫਤ ਲਗਾਇਆ ਜਾਂਦਾ ਹੈ। ਉਹਨਾ  ਨੇ ਕਿਹਾ ਕਿ ਸਾਡੇ ਦੇਸ਼ ਵਿਚ 4 ਕਰੋੜ ਤੋਂ ਵੱਧ ਔਰਤਾਂ ਮਰਦ ਹਨ ਜੋ ਕੇ ਦੇਖਣ ਵਿੱਚ ਬਿਲਕੁਲ ਤੰਦਰੁਸਤ ਹਨ ਪਰ ਮਾਈਨਰ ਥੈਲਾਸੀਮੀਕ ਜੀਨ ਕੈਰੀਅਰ ਹੁੰਦੇ ਹਨ ਅਤੇ 10 ਤੋਂ 20 ਹਜਾਰ ਮੇਜਰ ਥੈਲਾਸੀਮੀਕ ਰੋਗੀ ਹਰ ਸਾਲ ਪੈਦਾ ਹੁੰਦੇ ਹਨ।
ਬਲਾਕ ਮਾਸ ਮੀਡਿਆ ਇੰਚਾਰਜ ਸੁਸ਼ੀਲ ਕੁਮਾਰ ਨੇ ਕਿਹਾ ਕਿ ਜਾਣਕਾਰੀ ਤੇ ਜਾਗਰੂਕਤਾ ਰਾਹੀਂ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ ਕਿਉਂਕਿ ਜੇਕਰ ਅਸੀਂ ਵਿਆਹ ਤੋਂ ਪਹਿਲਾਂ ਜਨਮ ਕੁੰਡਲੀਆਂ ਮਿਲਾਉਣ ਦੀ ਥਾਂ ਆਪਣੀਆਂ ਖੂਨ ਦੀਆ ਰਿਪੋਰਟਾਂ ਨੂੰ ਮਿਲਾਈਏ ਤਾਂ ਮੇਜਰ ਥੈਲਾਸੀਮੀਕ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਥੈਲਾਸੀਮੀਕ ਮਾਇਨਰ ਕੋਈ ਵੀ ਹੋ ਸਕਦਾ ਹੈ। ਜਦੋਂ ਦੋ ਮਾਇਨਰ ਥੈਲੇਸੀਮੀਕ ਦਾ ਵਿਆਹ ਹੁੰਦਾ ਹੈ ਤਾਂ ਉਹਨਾਂ ਦਾ ਪੈਦਾ ਹੋਣ ਵਾਲਾ ਬੱਚਾ ਮੇਜਰ ਥੈਲੇਸੀਮੀਕ ਹੋ ਸਕਦਾ ਹੈ। ਇਸ ਲਈ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਉਹਨਾ ਨੇ ਕਿਹਾ ਕਿ ਥੈਲਾਸੀਮੀਆ ਬੱਚਿਆ ਨੂੰ ਆਪਣੇ ਮਾਤਾ ਪਿਤਾ ਤੋਂ ਪੀੜੀ ਦਰ ਪੀੜੀ ਚੱਲਣ ਵਾਲਾ ਰੋਗ ਹੈ। ਇਸ ਬਿਮਾਰੀ ਤੋਂ ਪੀੜਤ ਬੱਚਿਆਂ ਵਿਚ ਖੂਨ ਬਣਨ ਦੀ ਕੁਦਰਤੀ ਪ੍ਰਕ੍ਰਿਆ ਬਹੁਤ ਘੱਟ ਜਾਂਦੀ ਹੈ, ਸਰੀਰ ਵਿਚ ਖੂਨ ਦੀ ਕਮੀ ਕਾਰਨ ਕਮਜੋਰੀ ਅਤੇ ਹੋਰ ਬਿਮਾਰੀਆ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਤੇ ਰੋਗੀ ਨੂੰ ਵਾਰ ਵਾਰ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ ।ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ । ਉਹਨਾਂ ਦੱਸਿਆ ਕਿ ਬਲਾਕ ਖੂਈ ਖੇੜਾ ਦੇ ਵਿਭਿੰਨ ਸਬ ਸੈਟਰਾਂ ਤੇ ਲਗਾਤਾਰ ਵਿਸ਼ਵ ਥੈਲਾਸੀਮੀਆ ਦਿਵਸ ਦੇ ਸਬੰਧ ਵਿੱਚ 8 ਤੋਂ 17 ਮਈ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
 
Tags:

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ