ਆਰ.ਐੱਸ.ਡੀ. ਕਾਲਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ " ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਵਿਸ਼ਾਲ ਹਿਊਮਨ ਚੇਨ ਬਨਾ

ਆਰ.ਐੱਸ.ਡੀ. ਕਾਲਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ

ਵਿਸ਼ਾਲ ਹਿਊਮਨ ਚੇਨ ਬਨਾ ਕੇ ਦਿੱਤਾ ਨਸ਼ੇ ਤਿਆਗਣ ਦਾ ਸੰਦੇਸ਼

ਉਜਵਲ ਭਵਿੱਖ ਲਈ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ: ਦਿਵਿਆ ਪੀ.

ਫਿਰੋਜ਼ਪੁਰ, 13 ਮਾਰਚ 2025 (ਸੁਖਵਿੰਦਰ ਸਿੰਘ ):-  ਆਰ.ਐੱਸ.ਡੀ. ਕਾਲਜ ਫਿਰੋਜ਼ਪੁਰ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਗਈ ਮੁਹਿੰਮ " ਯੁੱਧ ਨਸ਼ਿਆਂ ਵਿਰੁੱਧ" ਸਬੰਧੀ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਦਿੱਵਿਆ ਪੀ ਆਈ.ਏ.ਐੱਸ. (ਐੱਸ.ਡੀ.ਐੱਮ. , ਫਿਰੋਜ਼ਪੁਰ) ਨੇ ਸ਼ਿਰਕਤ ਕੀਤੀ।

        ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਕਿ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਗ੍ਰਹਿਣ ਕਰ ਰਹੀ ਸਾਡੀ ਨਵੀਂ ਪੀੜੀ ਨੂੰ ਨਸ਼ੇ ਦੀਆਂ ਅਲਾਮਤਾਂ ਤੋਂ ਸੁਰੱਖਿਅਤ ਰੱਖਣ ਲਈ ਅਜਿਹੇ ਸਮਾਗਮ ਕਰਵਾਉਣੇ ਬੇਹੱਦ ਜ਼ਰੂਰੀ ਹਨ, ਕਿਉਂਕਿ ਸਾਡੀ ਇਹੀ ਪੀੜ੍ਹੀ ਸਮਾਜ ਵਿਚਲੀਆਂ ਅਜਿਹੀਆਂ ਅਲਾਮਤਾਂ ਨੂੰ ਤੇਜ਼ੀ ਨਾਲ ਗ੍ਰਹਿਣ ਕਰ ਲੈਂਦੀ ਹੈ। ਪਰ ਦੂਸਰੇ ਪਾਸੇ ਨੌਜਵਾਨ ਹੀ ਸਮਾਜ ਦਾ ਅਜਿਹਾ ਵਰਗ ਹੈ ਜਿਹੜਾ ਸਹੀ ਪ੍ਰੇਰਨਾ ਨਾਲ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

      ਇਸ ਮੌਕੇ ਡਿਪਟੀ ਡੀ.ਈ.ਓ. ਸੈ. ਸਿ. ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਹੀ ਅਸੀਂ ਅਜਿਹੀਆਂ ਕੋਝੀਆਂ ਸਮਾਜਿਕ ਕੁਰੀਤੀਆਂ ਤੋਂ ਬਚ ਸਕਦੇ ਹਾਂ। ਇਸ ਮੌਕੇ ਵਿਦਿਆਰਥੀਆਂ ਵੱਲੋਂ " ਵਾਰ ਆਨ ਡਰੱਗਜ਼" ਸਲੋਗਨ ਦੀ ਵਿਸ਼ਾਲ ਹਿਊਮਨ ਚੈਨ ਬਣਾਈ ਗਈ। ਬੀ.ਐੱਸ. ਸੀ. ਬੀ.ਐੱਡ ਦੀ ਵਿਦਿਆਰਥਣ ਦੀਪਿਕਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਇੱਕ ਸਪੀਚ ਵੀ ਦਿੱਤੀ। ਪ੍ਰੋਫ਼ੈਸਰ ਐੱਸ.ਪੀ. ਆਨੰਦ ਡਾਇਰੈਕਟਰ ਐਡਮਿਨਸਟ੍ਰੇਸ਼ਨ, ਅਕਸ਼ ਕੁਮਾਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਤੇ ਕਾਲਜ ਸਟਾਫ ਵੀ ਇਸ ਮੌਕੇ ਹਾਜ਼ਰ ਰਹੇ।

       ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ. ਦਲਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਤਾਕੀਦ ਕੀਤੀ। ਮੰਚ ਦਾ ਸੰਚਾਲਨ ਡਾ. ਕਪਿਲ ਦੇਵ ਨੇ ਬਹੁਤ ਸੁਚਾਰੂ ਢੰਗ ਨਾਲ ਕੀਤਾ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ