ਗਿੱਲ ਅਤੇ ਆਤਮ ਨਗਰ ਹਲਕਿਆਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਂਕੜੇ ਨਿਵਾਸੀਆਂ ਨੇ ਮਨੁੱਖੀ ਚੇਨ ਬਣਾਈ, ਬਾਈਕ/ਕਾਰ ਰੈਲੀ ਵੀ ਕੱਢੀ

ਗਿੱਲ ਅਤੇ ਆਤਮ ਨਗਰ ਹਲਕਿਆਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਂਕੜੇ ਨਿਵਾਸੀਆਂ ਨੇ ਮਨੁੱਖੀ ਚੇਨ ਬਣਾਈ, ਬਾਈਕ/ਕਾਰ ਰੈਲੀ ਵੀ ਕੱਢੀ

ਲੁਧਿਆਣਾ, 24 ਅਪ੍ਰੈਲ (000) - ਨਿਵਾਸੀਆਂ ਨੂੰ ਜਾਗਰੂਕ ਕਰਨ ਅਤੇ 1 ਜ{ਨ (ਵੋਟਿੰਗ ਵਾਲੇ ਦਿਨ) ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ, ਗਿੱਲ ਅਤੇ ਆਤਮ ਨਗਰ ਹਲਕਿਆਂ ਦੇ ਨਿਵਾਸੀਆਂ ਅਤੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਟੀਮਾਂ ਨੇ ਮਨੁੱਖੀ ਚੇਨ ਬਣਾਈ ਅਤੇ ਫੁੱਲਾਂਵਾਲ ਚੌਕ ਨੇੜੇ ਬਾਈਕ/ਕਾਰ ਰੈਲੀ ਵੀ ਕੱਢੀ।

ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ)-ਕਮ-ਸਹਾਇਕ ਰਿਟਰਨਿੰਗ ਅਫ਼ਸਰ ਹਲਕਾ ਗਿੱਲ ਰਣਦੀਪ ਸਿੰਘ ਹੀਰ, ਫੁੱਲਾਂਵਾਲ ਦੇ ਪੰਚਾਇਤ ਮੈਂਬਰਾਂ ਸਮੇਤ ਹੋਰਨਾਂ ਨੇ ਵੀ ਜਾਗਰੂਕਤਾ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ।

ਫੁੱਲਾਂਵਾਲ ਚੌਕ ਤੋਂ ਬਸੰਤ ਸਿਟੀ ਚੌਕ ਤੱਕ ਮਨੁੱਖੀ ਚੇਨ ਬਣਾਈ ਗਈ ਜਿਸ ਵਿੱਚ 700 ਦੇ ਕਰੀਬ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਬਾਈਕ/ਕਾਰ ਰੈਲੀ ਫੁੱਲਾਂਵਾਲ ਚੌਕ ਤੋਂ ਸ਼ੁਰੂ ਹੋ ਕੇ ਪੱਖੋਵਾਲ ਰੋਡ 'ਤੇ ਸਥਿਤ ਓਮੈਕਸ ਅਪਾਰਟਮੈਂਟ ਵਿਖੇ ਸਮਾਪਤ ਹੋਈ। ਓਮੈਕਸ ਅਪਾਰਟਮੈਂਟ ਦੇ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਇੱਕ ਵੋਟਰ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਸੀ।

ਏ.ਆਰ.ਓ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ-2024 ਦੀਆਂ ਚੋਣਾਂ ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਪ੍ਰਤੀਸ਼ਤ (ਇਸ ਵਾਰ, 70 ਪਾਰ) ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।

ਏ.ਆਰ.ਓ ਹੀਰ ਨੇ ਕਿਹਾ ਕਿ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਜ਼ਿਲ੍ਹੇ ਦੇ ਸਾਰੇ ਯੋਗ ਵਸਨੀਕਾਂ ਨੂੰ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਵਾਉਣ ਦੀ ਅਪੀਲ ਕਰਦਿਆਂ ਏ.ਆਰ.ਓ ਹੀਰ ਨੇ ਅੱਗੇ ਦੱਸਿਆ ਕਿ ਪਹਿਲੀ ਵਾਰ ਵੋਟਰ ਬਣਨ ਵਾਲੇ ਯੋਗ ਵੋਟਰ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰਕੇ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਵਾਉਣ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਭੈਅ ਅਤੇ ਬਗੈਰ ਕਿਸੇ ਦੇ ਪ੍ਰਭਾਵ ਹੇਠ ਆਏ ਪਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਜਾਗਰੂਕਤਾ ਸਮਾਗਮਾਂ ਦੌਰਾਨ ਸਵੀਪ ਨੋਡਲ ਅਫ਼ਸਰ ਰਵਿੰਦਰ ਕੁਮਾਰ, ਓ.ਪੀ.ਕਪੂਰ, ਸਤਵਿੰਦਰ ਸਿੰਘ ਸਿੱਧੂ, ਜਸਵਿੰਦਰ ਸਿੰਘ, ਮਾਸਟਰ ਟਰੇਨਰ ਅਮਨਪ੍ਰੀਤ ਸਿੰਘ ਘਈ ਤੋ ਇਲਾਵਾ ਹੋਰ ਵੀ ਹਾਜ਼ਰ ਸਨ।

Tags:

Advertisement

Latest News

ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
Hoshiarpur, 6 May 2024,(Azad Soch News):- ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ, ਜੋ ਕਿ ਮਿਲਾਵਟਖੋਰੀ ਵਿਰੁੱਧ ਆਪਣੀ ਮੁਹਿੰਮ ਲਈ ਪ੍ਰਸਿੱਧ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ