ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ,ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ,ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

*ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ*

*ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ 'ਆਪ' ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ*

*ਚੰਡੀਗੜ੍ਹ/ਮਜੀਠਾ 16 ਮਈ , 2026* ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।ਕਾਂਗਰਸ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਫਿਰ ਤੋਂ 'ਰੰਗਲਾ ਪੰਜਾਬ' ਬਣਾਵਾਂਗੇ।ਦੂਜੇ ਪਾਸੇ ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ 'ਆਪ' ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। 'ਆਪ' ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

Advertisement

Latest News

ਸੇਬ ਨਾਲੋਂ ਵੀ ਵੱਧ ਫਾਈਬਰ ਤੇ ਕੈਲਸ਼ੀਅਮ ਦਿੰਦੇ ਹਨ ਇਹ 5 ਫਲ ਸੇਬ ਨਾਲੋਂ ਵੀ ਵੱਧ ਫਾਈਬਰ ਤੇ ਕੈਲਸ਼ੀਅਮ ਦਿੰਦੇ ਹਨ ਇਹ 5 ਫਲ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-    ਸੇਬ ਨੂੰ ਸਿਹਤ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ, ਪਰ ਜਦੋਂ ਗੱਲ ਫਾਈਬਰ...
ਐਤਵਾਰ ਸਵੇਰੇ ਤ੍ਰਿਵੇਂਦਰਮ-ਹਜ਼ਰਤ ਨਿਜ਼ਾਮੂਦੀਨ ਰਾਜਧਾਨੀ ਐਕਸਪ੍ਰੈਸ (12431) ਵਿੱਚ ਭਿਆਨਕ ਅੱਗ ਲੱਗ ਗਈ
ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਗਿਆ 
ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਂਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰ ਦਿੱਤੀ ਹੈ
ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਨਤੀਜਿਆਂ ਦਾ ਐਲਾਨ,ਸੀਐਮ ਸੈਣੀ ਨੇ ਟਾਪਰਾਂ ਨਾਲ ਕੀਤੀ ਗੱਲਬਾਤ
ਭਾਰਤੀ ਮੌਸਮ ਵਿਭਾਗ ਅਤੇ ਮੌਸਮ ਮਾਹਰਾਂ ਵੱਲੋਂ ਮਾਨਸੂਨ 2026 ਨੂੰ ਲੈ ਕੇ ਪੰਜਾਬ ਅਤੇ ਉੱਤਰ-ਪੱਛਮੀ ਭਾਰਤ ਲਈ ਇੱਕ ਵੱਡੀ ਅਪਡੇਟ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-05-2026 ਅੰਗ 676