ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮਾਨਸਾ, 2 ਮਾਰਚ:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ।
ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਪੰਚਾਇਤ ਸਕੱਤਰ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ 'ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇ ਰਹੇ ਹਨ।

 ਸਬ-ਡਵੀਜ਼ਨਾਂ ਵਿੱਚ ਸਬੰਧਤ ਉਪਮੰਡਲ ਮੈਜਿਸਟਰੇਟ ਨਿੱਜੀ ਤੌਰ 'ਤੇ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸੇ ਵੀ ਪੱਧਰ 'ਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਕੰਮ ਦੀ ਰਫ਼ਤਾਰ ਬਰਕਰਾਰ ਰੱਖਣ ਲਈ ਰੋਜ਼ਾਨਾ ਆਧਾਰ 'ਤੇ ਪ੍ਰਗਤੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
 
 ਡੀਸੀ ਨਵਜੋਤ ਕੌਰ ਦੇ ਹੁਕਮਾਂ ਅਨੁਸਾਰ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਨੇ ਰਜਿਸਟ੍ਰੇਸ਼ਨ ਵਿੱਚ ਜੋ ਮੋਹਰੀ ਸਥਾਨ ਹਾਸਲ ਕੀਤਾ ਹੈ, ਉਸ ਨੂੰ ਬਰਕਰਾਰ ਰੱਖਣ ਲਈ ਸਾਡੀਆਂ ਟੀਮਾਂ ਦਿਨ-ਰਾਤ ਮੈਦਾਨੀ ਪੱਧਰ 'ਤੇ ਕੰਮ ਕਰ ਰਹੀਆਂ ਹਨ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਿਹਤ ਸਹੂਲਤਾਂ ਤੱਕ ਹਰ ਨਾਗਰਿਕ ਦੀ ਪਹੁੰਚ ਹੋਵੇ ਅਤੇ ਕੋਈ ਵੀ ਲਾਭਪਾਤਰੀ ਵਾਂਝਾ ਨਾ ਰਹੇ।

ਏ.ਡੀ.ਸੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਗੇ ਆਉਣ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਜਾ ਸਕੇ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ