ਚੋਣ ਖਰਚਾ ਨਿਗਰਾਨ ਮਨਜ਼ਰੁਲ ਹਸਨ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਮਿਲਾਣ ਕੀਤਾ ਗਿਆ

ਚੋਣ ਖਰਚਾ ਨਿਗਰਾਨ ਮਨਜ਼ਰੁਲ ਹਸਨ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਮਿਲਾਣ ਕੀਤਾ ਗਿਆ

ਤਰਨ ਤਾਰਨ, 27 ਅਕਤੂਬਰ (           ) - 021- ਤਰਨ ਤਾਰਨ ਉਪ ਚੋਣ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਦੀ ਹਾਜ਼ਰੀ ਵਿੱਚ ਅੱਜ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕੀਤਾ ਗਿਆ। ਇਸ ਮੌਕੇ ਖ਼ਰਚਾ ਸੈੱਲ ਦੇ ਨੋਡਲ ਅਫ਼ਸਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਸਮੂਹ ਸਹਾਇਕ ਖ਼ਰਚਾ ਅਬਜ਼ਰਵਰਾਂ ਵੱਲੋਂ ਚੋਣ ਲੜ ਰਹੇ ਹਰੇਕ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਚੋਣਾਂ ਉੱਪਰ ਕੀਤੇ ਗਏ ਖ਼ਰਚੇ ਦੀਆਂ ਐਂਟਰੀਆਂ ਨੂੰ ਚੈੱਕ ਕੀਤਾ ਗਿਆ।

ਇਸ ਮੌਕੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ ਅਤੇ ਇਸ ਤੋਂ ਵੱਧ ਚੋਣ ਖ਼ਰਚਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਰਜਿਸਟਰ ਵਿੱਚ ਦਰਜ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਚੋਣ ਦਫ਼ਤਰ ਵੱਲੋਂ ਵੀ ਸ਼ੈਡੋ ਰਜਿਸਟਰ ਲਗਾ ਕੇ ਹਰੇਕ ਉਮੀਦਵਾਰ ਦੇ ਚੋਣ ਖ਼ਰਚੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਪਹਿਲਾ ਮਿਲਾਣ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਮਿਤੀ 3 ਤੇ 9 ਨਵੰਬਰ ਨੂੰ ਵੀ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਦੁਬਾਰਾ ਖ਼ਰਚਾ ਰਜਿਸਟਰਾਂ ਦਾ ਮਿਲਾਣ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣਾ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉੱਪਰ ਚੋਣ ਕਮਿਸ਼ਨ ਭਵਿੱਖ ਵਿੱਚ ਚੋਣ ਲੜਨ `ਤੇ ਰੋਕ ਲਗਾ ਸਕਦਾ ਹੈ।

ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਨੇ ਕਿਹਾ ਕਿ ਉਮੀਦਵਾਰ ਚੋਣਾਂ ਨਾਲ ਸਬੰਧਿਤ ਪੈਸੇ ਦਾ ਕੋਈ ਵੀ ਲੈਣ-ਦੇਣ ਚੋਣਾਂ ਸਬੰਧੀ ਖੋਲ੍ਹੇ ਗਏ ਬੈਂਕ ਖਾਤੇ ਵਿਚੋਂ ਹੀ ਕਰਨ। ਉਨ੍ਹਾਂ ਕਿਹਾ ਕਿ 10 ਹਜ਼ਾਰ ਰੁਪਏ ਤੋਂ ਵੱਧ ਦੀ ਕੋਈ ਅਦਾਇਗੀ ਚੈੱਕ ਜਾਂ ਡਰਾਫ਼ਟ ਰਾਹੀਂ ਹੀ ਕੀਤੀ ਜਾਵੇ।

ਇਸੇ ਦੌਰਾਨ ਦੋ ਉਮੀਦਵਾਰਾਂ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣਾ ਚੋਣ ਖਰਚਾ ਰਜਿਸਟਰ ਨਾ ਭਰਨ ਕਾਰਨ ਰਿਟਰਨਿੰਗ ਅਫ਼ਸਰ ਵੱਲੋਂ ਉਹਨਾਂ ਨੂੰ ਨੋਟਿਸ ਜਾਰੀ ਕੀਤੇ ਗਏ। 

Related Posts

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ