ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ

ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ

ਲੁਧਿਆਣਾ, 14 ਅਪ੍ਰੈਲ (000) - ਕਿਸਾਨਾਂ ਦੀ ਪੁੱਤਾਂ ਵਾਂਗ ਵਾਲੀ ਪਾਲ੍ਹੀ ਫਸਲ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕਿਸਾਨਾਂ ਵੱਲੋਂ ਲਿਆਂਦੀਆਂ ਫ਼ਸਲਾਂ ਦੇ ਢੇਰਾਂ ਨੂੰ ਢੱਕਣ ਲਈ ਦਾਣਾ ਮੰਡੀਆਂ ਵਿੱਚ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤ ਦੀ ਭਵਿੱਖਬਾਣੀ ਕਾਰਨ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਤੋਂ ਪਹਿਲਾਂ ਅਨਾਜ ਮੰਡੀਆਂ ਵਿੱਚ ਤਰਪਾਲਾਂ ਦੀ ਲੋੜੀਂਦੀ ਉਪਲਬਧਤਾ ਕਰਵਾਈ ਗਈ ਸੀ ਅਤੇ ਮੰਡੀ ਬੋਰਡ ਅਤੇ ਏਜੰਸੀਆਂ ਦੇ ਸਟਾਫ਼ ਨੇ ਕਣਕ ਦੇ ਸਾਰੇ ਢੇਰਾਂ ਨੂੰ ਢੱਕ ਲਿਆ ਸੀ ਅਤੇ ਕਿਸੇ ਵੀ ਕਿਸਮ ਦੇ ਨੁਕਸਾਨ ਤੋਂ ਬਚਣ ਲਈ ਬਾਰਦਾਨੇ ਦੇ ਅਗਾਊਂ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਮੁੱਚੇ ਸਟਾਫ਼ ਦੀਆਂ ਡਿਊਟੀਆਂ ਪਹਿਲਾਂ ਹੀ ਤੈਅ ਕਰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਸੀਜਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਿਸਦੇ ਤਹਿਤ ਫਸਲਾਂ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ।

Tags:

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641