ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨe

ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨe

ਹੁਸ਼ਿਆਰਪੁਰ, 6 ਫਰਵਰੀ:

ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 9ਵੀਂ ਜਮਾਤ ਵਿੱਚ ਦਾਖਲੇ ਲਈ ਜੇ.ਐਨ.ਵੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2026 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ, 7 ਫਰਵਰੀ, 2026 ਨੂੰ ਉਕਤ ਸਕੂਲ/ਕੇਂਦਰ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੀਖਿਆ ਦੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਸੰਚਾਲਨ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਆਮ ਤੌਰ 'ਤੇ ਇਹ ਦੇਖਿਆ ਗਿਆ ਹੈ ਕਿ ਪ੍ਰੀਖਿਆ ਦੌਰਾਨ, ਉਮੀਦਵਾਰਾਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੁੰਦੇ ਹਨ, ਜਿਸ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਦੀ ਉਲੰਘਣਾ ਹੋ ਸਕਦੀ ਹੈ।

ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਸਿਵਲ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਹੁਕਮ ਜਾਰੀ ਕੀਤੇ ਗਏ ਹਨ ਕਿ 7 ਫਰਵਰੀ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਦੇ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰਨ ਪਾਬੰਦੀ ਹੋਵੇਗੀ। 

Advertisement

Latest News

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 6 ਫਰਵਰੀ            ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ
ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ
ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨe
ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ
ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ