ਜ਼ਿਲ੍ਹੇ ’ਚ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ

 ਜ਼ਿਲ੍ਹੇ ’ਚ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ, 2024: 
 
 ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ, 2024 ਨੂੰ ਸਵੇਰੇ ਦੇ ਸੈਸ਼ਨ ’ਚ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ 45 ਪ੍ਰੀਖਿਆ ਕੇਂਦਰਾਂ ’ਚ ਨਿਰਵਿਘਨ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮੁੱਖ ਰੱਖਦਿਆਂ, ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਲਗਾ ਦਿੱਤੇ ਹਨ। ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜਾਰੀ ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਾਰਚ, 2024 ਲਈ ਲਾਗੂ ਹੋਣ ਯੋਗ ਹੋਵੇਗਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਅਤੇ ਟ੍ਰੈਫ਼ਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਆਖਿਆ ਹੈ।
Tags:

Advertisement

Latest News

 ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ‘ਚ ਅਕਾਲੀ ਆਗੂ ‘ਤੇ ਹਮਲਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ‘ਚ ਅਕਾਲੀ ਆਗੂ ‘ਤੇ ਹਮਲਾ
Fatehgarh Sahib,28 April,2024,(Azad Soch News):- ਫਤਿਹਗੜ੍ਹ ਸਾਹਿਬ (Fatehgarh Sahib) ਦੇ ਬੱਸੀ ਪਠਾਣਾ (Bassi Pathana) ‘ਚ ਅਕਾਲੀ ਆਗੂ (Akali Leader) ‘ਤੇ...
ਮੁੱਖ ਮੰਤਰੀ ਭਗਵੰਤ ਮਾਨ 30 ਅਪ੍ਰੈਲ ਨੂੰ ਤਿਹਾੜ ਜੇਲ ’ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਵਿਖੇ ਮੰਤਰੀ ਮੀਤ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ
ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ
ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਆਈਲੈਟਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ
ਖਿਡਾਰੀਆ ਨੂੰ ਕੀਤਾ ਗਿਆ ਵੋਟਾਂ ਪਾਉਣ ਲਈ ਜਾਗਰੂਕ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ