ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ, 30 ਨਵੰਬਰ -

 

                    ਮੁੱਖ ਚੋਣ ਕਮਿਸ਼ਨਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। 

 

                    ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

 

                    ਹੁਕਮਾਂ ਅਨੁਸਾਰ ਜ਼ਿਲੇ ਦੀ ਹਦੂਦ ਅੰਦਰ ਗੰਡਾਸੇ, ਤੇਜਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਗਾਤਕ ਅਸਲਾ ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ, ਚੁੱਕਣ ਤੇ ਪੂਰਨ ਤੌਰ ਤੇ ਮਨਾਹੀ ਲਗਾਈ ਗਈ ਹੈ। ਇਹ ਹੁਕਮ ਆਰਮੀ ਪ੍ਰਸੋਨਲਪੈਰਾ ਮਿਲਟਰੀ ਫੋਰਸਿਜ਼ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ । ਇਹ ਪਾਬੰਦੀ ਹੁਕਮ ਮਿਤੀ 17 ਦਸੰਬਰ ਤੱਕ ਲਾਗੂ ਰਹੇਗਾ। 

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ