ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 3 ਮਾਰਚ (          ) - ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Tags:

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ