ਪੱਤੀ ਰੋਡ ਸਣੇ 2 ਸੜਕਾਂ ਦਾ 4 ਕਰੋੜ ਦੀ ਲਾਗਤ ਨਾਲ ਨਵੀਨੀਕਰਨ, ਸੰਸਦ ਮੈਂਬਰ ਮੀਤ ਹੇਅਰ ਨੇ ਕੀਤਾ ਉਦਘਾਟਨ
By Azad Soch
On
ਬਰਨਾਲਾ, 5 ਅਕਤੂਬਰ
ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਰੀਬ 4 ਕਰੋੜ ਦੀ ਲਾਗਤ ਨਾਲ ਤਿਆਰ ਦੋ ਸੜਕਾਂ ਦਾ ਉਦਘਾਟਨ ਕੀਤਾ ਜਿਨ੍ਹਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਕੇ ਬਣਾਇਆ ਗਿਆ ਹੈ।
ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਤੋਂ ਚੀਮਾ ਵਾਇਆ ਪੱਤੀ ਸੇਖਵਾਂ ਨੂੰ ਕਰੀਬ 364 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਦੇ ਹੋਏ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ ਜਿਸ ਦੀ ਲੰਬਾਈ 8.35 ਕਿਲੋਮੀਟਰ ਹੈ। ਓਨ੍ਹਾਂ ਕਿਹਾ ਕਿ ਇਹ ਸੜਕ ਕਾਫੀ ਸਮੇਂ ਤੋਂ ਖਰਾਬ ਹੋਣ ਕਰਕੇ ਰਾਹਗੀਰਾਂ, ਬਰਨਾਲਾ ਵਾਸੀਆਂ ਨੂੰ ਬਹੁਤ ਮੁਸ਼ਕਿਲ ਪੇਸ਼ ਆਉਂਦੀ ਸੀ ਤੇ ਇਸੇ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੜਕ ਦੇ ਨਵੀਨੀਕਰਨ ਦੇ ਨਾਲ ਨਾਲ ਇਸ ਨੂੰ ਚੌੜਾ ਕਰਕੇ 18 ਫੁੱਟੀ ਬਣਾਇਆ ਗਿਆ ਹੈ।
ਓਨ੍ਹਾਂ ਤਰਕਸ਼ੀਲ ਚੌਕ ਤੋਂ ਬਾਜਾਖਾਨਾ ਰੋਡ ਦਾ ਵੀ ਉਦਘਾਟਨ ਕੀਤਾ ਜਿਸ ਨੂੰ ਕਰੀਬ 35 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਦੇ ਹੋਏ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਓਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਬਰਨਾਲਾ ਵਿਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕੀ ਪ੍ਰੋਜੈਕਟ ਚੱਲ ਰਹੇ ਹਨ ਅਤੇ ਰਹਿੰਦੀਆਂ ਸੜਕਾਂ ਵੀ ਜਲਦ ਬਣਾ ਦਿੱਤੀਆਂ ਜਾਣਗੀਆਂ। ਓਨ੍ਹਾਂ ਕਿਹਾ ਕਿ ਵੱਡੀ ਗਿਣਤੀ ਸੜਕਾਂ ਨਵੀਨੀਕਰਨ ਦੇ ਨਾਲ ਨਾਲ ਚੌੜੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਪਰਮਿੰਦਰ ਸਿੰਘ ਭੰਗੂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐਕਸੀਅਨ ਪੀ ਡਬਲਿਊ ਡੀ ਹਰਸ਼ ਗੋਇਲ, ਐਸਡੀਓ ਕੰਵਰਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


