ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

ਕੋਟਕਪੂਰਾ 10 ਸਤੰਬਰ  ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ।

 

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਅਤੇ ਸਮਾਜ ਨੂੰ ਸੱਚਾਈਹਿੰਮਤ ਅਤੇ ਨਿਰਪੱਖ ਪੱਤਰਕਾਰਿਤਾ ਵੱਲ ਪ੍ਰੇਰਿਤ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਮਾਜ ਸੇਵਾ ਦੇ ਕਾਰਜ ਕਰਕੇ ਨੌਜਵਾਨ ਪੀੜ੍ਹੀ ਨੂੰ ਸੱਚਾਈਸੇਵਾ ਅਤੇ ਸਮਰਪਣ ਦਾ ਸਨੇਹਾ ਦੇ ਸਕਦੇ ਹਾਂ।

 

ਸ. ਸੰਧਵਾਂ ਨੇ ਖੂਨਦਾਨ ਕਰਨ ਵਾਲੇ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ ਜੋ ਕਿਸੇ ਮਨੁੱਖ ਦੀ ਜ਼ਿੰਦਗੀ ਬਚਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣ ਅਤੇ ਖੂਨਦਾਨ ਵਰਗੇ ਉੱਚੇ ਉਪਰਾਲਿਆਂ ਵਿੱਚ ਹਿੱਸਾ ਲੈਣ।

 

ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਲੋਕਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਨੌਜਵਾਨ ਮੌਜੂਦ ਸਨ ਜਿਨ੍ਹਾਂ ਨੇ ਖੂਨਦਾਨ ਕਰਕੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ। 

Advertisement

Latest News

ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ
ਬੀਮਾ ਰਕਮ ਦਾ ਪਤਾ ਲਗਾਓ ਅਤੇ ਕਵਰੇਜ ਲਈ ਕੌਣ ਯੋਗ ਹੈ
ਫ਼ਰਾਂਸ ਚੱਲ ਰਹੀ ਭਿਆਨਕ ਗਰਮੀ ਦੀ ਲਹਿਰ ਨੇ ਕਈ ਯੂਰਪੀਅਨ ਦੇਸ਼ਾਂ ਵਿਚ ਜਨਜੀਵਨ ਨੂੰ ਪ੍ਰਭਾਵਤ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2026 ਅੰਗ 708
ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ