ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 'ਚ ਸਟੈਟਿਕ ਕੰਪੈਕਟਰ ਦਾ ਉਦਘਾਟਨ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 'ਚ ਸਟੈਟਿਕ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 14 ਜੂਨ (000) - ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਹਲਕੇ ਦੇ ਵਾਰਡ ਨੰਬਰ 47 ਅਧੀਨ ਦੁਗਰੀ ਡੰਪ ਏਰੀਆ ਨੇੜੇ ਸਟੈਟਿਕ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਦੁਗਰੀ ਲਾਈਟਾਂ ਤੋਂ ਬੀ ਬਲਾਕ ਅਤੇ ਮਾਡਲ ਟਾਊਨ ਵੱਲ ਜਾਣ ਵਾਲੇ ਰਸਤੇ ਵਿੱਚ ਕੁੜੇ ਦੇ ਢੇਰ ਲੱਗਣ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 1.25 ਲੱਖ ਦੀ ਲਾਗਤ ਨਾਲ ਨਵੀਆਂ ਕੰਪੈਕਟਰ ਮਸ਼ੀਨਾਂ ਸਥਾਪਤ ਹੋਣ ਨਾਲ ਹੁਣ ਕੂੜੇ ਦੇ ਢੇਰਾਂ ਤੋਂ ਨਿਜਾਤ ਮਿਲੇਗੀ। ਵਿਧਾਇਕ ਸਿੱਧੂ ਵੱਲੋਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਇਲਾਕੇ ਨੂੰ ਸਾਫ ਸੁਥਰਾ ਰੱਖਣ ਲਈ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਰੱਖਿਆ ਜਾਵੇ ਅਤੇ ਰਾਹ ਵਿੱਚ ਜਾਂ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।

ਇਸ ਮੌਕੇ ਯੂਨਾਈਟਿਡ ਵੈਲਫੇਅਰ ਸੋਸਾਇਟੀ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਉਦਘਾਟਨ ਮੌਕੇ ਆਪ ਆਗੂ ਸੁਰਿੰਦਰ ਕਲਿਆਣ, ਕਮਲ ਕਪੂਰ, ਰੇਸ਼ਮ ਸੱਗੂ, ਸੁਰਿੰਦਰ ਨੀਆਰ, ਚਰਨਜੀਤ ਬਾਗੜਾ, ਟੀ ਐਸ ਹੁੰਝਣ, ਅਮਰਦਾਸ ਸ਼ਰਮਾ ਸਤਨਾਮ ਸਿੰਘ ਸੀਰਾ, ਭਗਵਾਨ ਦਾਸ ਸਿੰਗਲਾ, ਰਕੇਸ਼ ਸਿੰਗਲਾ, ਦਲੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
 
 
 
Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ