12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ

12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ

ਰੂਪਨਗਰ, 05 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ ਦੋ ਵਿਅਕਤੀਆਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 12 ਨਸ਼ੀਲੇ ਇੰਨਜੈਕਸ਼ਨ ਬ੍ਰਾਮਦ ਕੀਤੇ ਗਏ। 
 
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਗੁਰਪ੍ਰੀਤ ਸਿੰਘ ਵਾਸੀ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਨਸ਼ੀਲੇ ਇੰਨਜੈਕਸ਼ਨ ਬ੍ਰਾਮਦ ਕੀਤੇ ਗਏ ਅਤੇ ਥਾਣਾ ਸਦਰ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਕਸ਼ਮੀਰ ਚੰਦ ਵਾਸੀ ਪਿੰਡ ਥਲੀ ਖੁਰਦ ਅਤੇ ਮਨਦੀਪ ਸਿੰਘ ਵਾਸੀ ਪਿੰਡ ਰਾਮਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
 
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਟ੍ਰੈਫਿਕ ਪੁਲਿਸ ਰੂਪਨਗਰ ਵੱਲੋ ਸ਼ਰਾਬ ਪੀਕੇ ਵਾਹਨ ਚਲਾਉਣ, ਟ੍ਰਿਪਲ ਰਾਈਡਿੰਗ, ਗਲਤ ਪਾਰਕਿੰਗ ਕਰਕੇ ਆਵਾਜਾਈ ਵਿੱਚ ਵਿਘਨ ਪਾਉਣ, ਬੁਲਟ ਮੋਟਰਸਾਇਲਾ ਵਿੱਚ ਮੋਡੀਫਾਈਡ ਸਲੈਂਸਰਾ ਦੀ ਵਰਤੋਂ ਕਰਨ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 131 ਚਲਾਨ ਕੀਤੇ ਗਏ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਗਈ।
 
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। 

Advertisement

Latest News

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ...
ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ
ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ
ਗਣਨਾ 2027 ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ
ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ
ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ