ਗੁਰੂ ਗ੍ਰੰਥ ਸਾਹਿਬ ਨੂੰ 'ਜੂਰੀਸਟਿਕ ਗੁਰੂ' ਮੰਨਿਆ ਗਿਆ:ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ

ਗੁਰੂ ਗ੍ਰੰਥ ਸਾਹਿਬ ਨੂੰ 'ਜੂਰੀਸਟਿਕ ਗੁਰੂ' ਮੰਨਿਆ ਗਿਆ:ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ

*ਗੁਰੂ ਗ੍ਰੰਥ ਸਾਹਿਬ ਨੂੰ 'ਜੂਰੀਸਟਿਕ ਗੁਰੂ' ਮੰਨਿਆ ਗਿਆ:ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ*

*ਰਾਣਾ ਇੰਦਰ ਪ੍ਰਤਾਪ ਸਿੰਘ ਨੇ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ*

ਚੰਡੀਗੜ੍ਹ, 15 ਜੁਲਾਈ, 2025:- ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਚਰਚਾ ਦੌਰਾਨ ਮੰਗ ਕੀਤੀ ਕਿ ਪ੍ਰਸਤਾਵਿਤ 'ਪੰਜਾਬ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਅਪਰਾਧ ਰੋਕੂ ਬਿਲ 2025' ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿਰਫ਼ "ਪਵਿੱਤਰ ਗ੍ਰੰਥ" ਨਹੀਂ, ਸਗੋਂ "ਜੂਰੀਸਟਿਕ ਗੁਰੂ" ਵਜੋਂ ਦਰਜ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ 2015 ਤੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਆਉਣ ਲੱਗ ਪਏ ਸਨ ਪਰ ਪੰਜਾਬ ਦੀਆਂ ਲਗਾਤਾਰ ਸਰਕਾਰਾਂ ਨੇ ਇਨਸਾਫ਼ ਨਹੀਂ ਦਿਵਾਇਆ। 

ਵਿਧਾਇਕ ਨੇ ਕਿਹਾ ਕਿ ਮੇਰੀ ਇਸ ਮਾਣਯੋਗ ਸਭਾ ਦੇ ਸਾਰੇ ਮੈਂਬਰਾਂ ਨੂੰ ਬੇਨਤੀ ਹੈ ਕਿ ਅਸੀਂ ਇੱਕ ਅਜਿਹਾ ਕਾਨੂੰਨ ਬਣਾਈਏ ਜੋ ਬੇਅਦਬੀ ਦੇ ਅਪਰਾਧ ਨੂੰ ਰੋਕਣ ਲਈ ਬਹੁਤ ਮਜ਼ਬੂਤ ਹੋਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਜੁਰਮ ਕਰਣ ਦੀ ਹਿੰਮਤ ਨਾ ਕਰ ਸਕੇ।ਉਨ੍ਹਾਂ ਕਿਹਾ ਕਿ "ਅਸੀਂ ਕਾਨੂੰਨ ਬਣਾਉਣ ਵਿੱਚ ਕੋਈ ਕਮੀ ਨਾ ਛੱਡੀਏ, ਤੇ ਜੇਕਰ ਕਿਸੇ ਤਰ੍ਹਾਂ ਦੀ ਕੋਈ ਖਾਮੀ ਰਹਿ ਗਈ ਹੋਵੇ ਤਾਂ ਉਸ ਦੀ ਵੀ ਸੁਧਾਰ ਕਰੀਏ।"

"ਮੈਂ ਇਸ ਸਦਨ ਦੇ ਕਿਸੇ ਮੈਂਬਰ ਦੀ ਨੀਅਤ 'ਤੇ ਸਵਾਲ ਨਹੀਂ ਉਠਾ ਰਿਹਾ। ਸਾਡਾ ਉਦੇਸ਼ ਇਹ ਹੋਣਾ ਚਾਹੀਦਾ ਹੈ ਕਿ ਅਸੀਂ ਇੱਕ ਅਜਿਹਾ ਪ੍ਰਭਾਵਸ਼ਾਲੀ ਕਾਨੂੰਨ ਬਣਾਈਏ ਜੋ ਅਦਾਲਤ ਵਿਚ ਚੁਣੌਤੀ ਦੇ ਸਮੇਂ ਵੀ ਕਾਇਮ ਰਹੇ," ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ।

ਉਨ੍ਹਾਂ ਨੇ 2000 ਵਿੱਚ ਭਾਰਤ ਦੇ ਸੁਪਰੀਮ ਕੋਰਟ ਵੱਲੋਂ ਸੋਮਨਾਥ ਬਨਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਮਾਮਲੇ ਵਿੱਚ ਦਿੱਤੇ ਫੈਸਲੇ ਦੀ ਵੀ ਚਰਚਾ ਕੀਤੀ, ਜਿਸ ਵਿੱਚ ਸਪਸ਼ਟ ਕੀਤਾ ਗਿਆ ਸੀ ਕਿ ਗੁਰੂ ਗ੍ਰੰਥ ਸਾਹਿਬ ਜੀ ਇੱਕ ਜੀਵੰਤ ਗੁਰੂ ਹਨ।

"ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਦਰਸਾਇਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਵੱਖ-ਵੱਖ ਧਾਰਮਿਕ ਧਾਰਣਾਵਾਂ, ਆਸਥਾਵਾਂ ਅਤੇ ਆਚਰਨਾਂ 'ਤੇ ਆਧਾਰਿਤ ਹੈ।"ਵਿਧਾਇਕ ਨੇ ਮੰਗ ਕੀਤੀ ਕਿ ਪ੍ਰਸਤਾਵਿਤ ਬਿਲ ਵਿੱਚ ਬੇਅਦਬੀ ਦੇ ਅਪਰਾਧ ਲਈ ਜ਼ਿਆਦਾ ਸਖ਼ਤ ਸਜ਼ਾ – ਉਮਰ ਕੈਦ – ਦਾ ਪ੍ਰਾਵਧਾਨ ਹੋਵੇ, ਨਾ ਕਿ ਸਿਰਫ਼ ਦੱਸ ਸਾਲ ਦੀ ਕੈਦ ਜੋ ਕਿ ਇਸ ਬਿਲ ਵਿਚ ਪ੍ਰਸਤਾਵਿਤ ਕੀਤਾ ਗਿਆ ਹੈ।

Tags: news

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ