ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ
-

ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ 'ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੇ ਮਹਾਨ ਸਪੂਤ ਸ਼ਹੀਦ ਦਲਜੀਤ ਸਿੰਘ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਏ.ਐੱਲ.ਡੀ. ਦਲਜੀਤ ਸਿੰਘ ਨੇ ਲਦਾਖ਼ ਵਰਗੇ ਇਲਾਕੇ ਵਿੱਚ ਕਠਿਨ ਸਥਿਤੀਆਂ ਵਿੱਚ ਵੀ ਆਪਣੇ ਦੇਸ਼ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਭਾਰਤ ਮਾਂ ਦਾ ਇਹ ਸਪੂਤ ਆਪਣੇ ਦੇਸ਼ ਦੀ ਰਾਖੀ ਕਰਦਾ ਹੋਇਆ ਦੇਸ਼ ਤੋਂ ਕੁਰਬਾਨ ਹੋ ਗਿਆ। ਸ੍ਰੀ ਭਗਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੀੜ੍ਹਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਆਏ ਹਨ ਅਤੇ ਉਹ ਪਰਿਵਾਰ ਨੂੰ ਭਰੋਸਾ ਦਿੰਦੇ ਹਨ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 1 ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਪਰਿਵਾਰ ਨੂੰ ਦੇ ਦਿੱਤਾ ਗਿਆ ਹੈ ਅਤੇ ਬਾਕੀ ਦੇ 94 ਲੱਖ ਰੁਪਏ ਬਹੁਤ ਜਲਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਉੱਪਰ ਪਰਿਵਾਰ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਦਲਜੀਤ ਸਿੰਘ ਦੇ ਭਰਾ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਕੀਤਾ ਜਾਵੇਗਾ ਅਤੇ ਪਿੰਡ ਦੀ ਐਂਟਰੀ ਉੱਪਰ ਇੱਕ ਯਾਦਗਾਰੀ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਹਮੇਸ਼ਾਂ ਹੀ ਵਚਨਬੱਧ ਹੈ ਅਤੇ ਇਹ ਸਾਰੇ ਪਰਿਵਾਰ ਦੇਸ਼ ਤੇ ਕੌਮ ਦਾ ਬੇਸ਼ਕੀਮਤੀ ਸਰਮਾਇਆ ਹਨ।  ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।

ਇਸ ਮੌਕੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ,  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਡੈਂਟ ਬਲਜਿੰਦਰ ਵਿਰਕ (ਰਿਟਾ:)  ਹਲਕਾ ਦੀਨਾਨਗਰ ਦੇ ਸੰਗਠਨ ਇੰਚਾਰਜ ਬਲਜੀਤ ਸਿੰਘ ਖ਼ਾਲਸਾ, ਕੁੰਵਰ ਰਿੱਕੀ, ਸਰਪੰਚ ਰਣਜੀਤ ਸਿੰਘ ਜੀਵਨ ਚੱਕ, ਸਰਪੰਚ ਜੋਗਾ ਸਿੰਘ ਮੁਗਲਾਨੀ ਚੱਕ, ਸਰਪੰਚ ਪਲਵਿੰਦਰ ਸਿੰਘ ਮਾਨ ਕਲੋਨੀ, ਬਲਾਕ ਪ੍ਰਧਾਨ ਜਸਬੀਰ ਸਿੰਘ, ਸੰਸਾਰ ਸਿੰਘ ਝਬਕਰਾ, ਪਲਵਿੰਦਰ ਸਿੰਘ ਜੋਗਰ, ਸਰਪੰਚ ਅਮਰਜੀਤ ਸਿੰਘ ਟਾਂਡਾ ਬਸਤੀ, ਸਿੱਖਿਆ ਕੋਆਰਡੀਨੇਟਰ ਸੁਖਦੇਵ ਰਾਜ, ਅਰਜਨ ਸਿੰਘ ਬਲਾਕ ਪ੍ਰਧਾਨ, ਅਨੂਪ ਠਾਕੁਰ, ਮੰਨੂ ਗਾਲ੍ਹੜੀ, ਰਾਜੇਸ਼ ਕੁਮਾਰ ਰਾਏਪੁਰ, ਜਥੇਦਾਰ ਨਰਿੰਦਰ ਸਿੰਘ ਬਾੜਾ, ਸੁਖਵਿੰਦਰ ਸਿੰਘ ਚੌਹਾਨ ਤੋਂ ਇਲਾਵਾ ਸ਼ਹੀਦ ਪਰਿਵਾਰਾਂ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ