ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ 1 ਮਾਰਚ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਇਰਾਨ-ਇਜ਼ਰਾਈਲ ਜੰਗ ਕਾਰਨ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਤੁਰੰਤ ਦਖਲਅੰਦਾਜ਼ੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਦੁਬਈ ਏਅਰਪੋਰਟ ਅਤੇ ਕਈ ਅਰਬ ਦੇਸ਼ਾਂ ਵਿੱਚ ਕਈ ਭਾਰਤੀ ਨਾਗਰਿਕ ਮੌਜੂਦਾ ਹਾਲਾਤਾਂ ਕਰਕੇ ਫਸੇ ਹੋਏ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਸਭ ਤੋਂ ਉੱਚੀ ਤਰਜੀਹ ਦਿੱਤੀ ਜਾਵੇ।
ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਤੁਰੰਤ ਦਖਲ ਦੇਣ ਅਤੇ ਸੰਬੰਧਤ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਪ੍ਰਭਾਵਿਤ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਵਿੱਚ ਤੇਜ਼ ਰਫ਼ਤਾਰ ਕੂਟਨੀਤਿਕ ਅਤੇ ਪ੍ਰਸ਼ਾਸਨਿਕ ਕਦਮ ਬਹੁਤ ਜ਼ਰੂਰੀ ਹੁੰਦੇ ਹਨ ਤਾਂ ਜੋ ਕੋਈ ਵੀ ਨਾਗਰਿਕ ਬਿਨਾਂ ਸਹਾਇਤਾ ਦੇ ਨਾ ਰਹਿ ਜਾਵੇ।
ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਇਕ ਭਾਰਤੀ ਦੀ ਸੁਰੱਖਿਆ ਅਤੇ ਮਰਿਆਦਾ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ