ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਜਲਾਲਪੁਰ (ਹੁਸ਼ਿਆਰਪੁਰ), 17 ਮਈ:

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।
ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਅਣਗਹਿਲੀ ਕਾਰਨ ਹੀ ਨਸ਼ਿਆਂ ਦੀ ਲਾਹਨਤ ਨੇ ਪੈਰ ਪਸਾਰ ਲਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਨ੍ਹਾਂ ਨੇ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਨੂੰ ਇਸ ਲਾਹਨਤ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਉਪਰੰਤ ਸੂਬਾ ਸਰਕਾਰ ਦਾ ਮੁੱਖ ਧਿਆਨ ਹੁਣ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਇਹ ਲਾਹਨਤ ਰਾਤੋ-ਰਾਤ ਨਹੀਂ ਪੈਦਾ ਹੋਈ ਬਲਕਿ ਸਾਲਾਂ ਤੋਂ ਇਸ ਨੇ ਆਪਣੇ ਪੈਰ ਪਸਾਰੇ ਹਨ, ਜਿਸ ਨਾਲ ਪਿਛਲੀਆਂ ਸਰਕਾਰਾਂ ਦੌਰਾਨ ਅਣਗਿਣਤ ਪਰਿਵਾਰ ਨਸ਼ਿਆਂ ਦੇ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਹੱਦ ਦੁੱਖ ਸਹਿਣਾ ਪਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਾ ਸਿਰਫ਼ ਨਸ਼ੇ ਦੀ ਸਪਲਾਈ ਲਾਈਨ ਤੋੜ ਰਹੀ ਹੈ ਬਲਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਨੂੰ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਏਗੀ, ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਦੂਜੇ ਪਾਸੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਦਲਦਲ ਚੋਂ ਬਾਹਰ ਹੋਵੇਗਾ ਅਤੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਦੁਨੀਆ ਭਰ ਵਿੱਚ ਆਪਣੀ ਪੁਰਾਤਨ ਸ਼ਾਨ ਮੁੜ ਬਹਾਲ ਕਰੇ ਅਤੇ ਹਰ ਖੇਤਰ ਵਿੱਚ ਦੁਨੀਆਂ ਦਾ ਝੰਡਾ ਬਰਦਾਰ ਬਣ ਕੇ ਉਭਰੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫਲਤਾ ਲਈ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬੜੀ ਤਸੱਲੀ ਹੁੰਦੀ ਹੈ ਕਿ ਉਹ ਪਿੰਡ ਜੋ ਨਸ਼ਿਆਂ ਦੇ ਮਾਰੂ ਪ੍ਰਭਾਵ ਹੇਠ ਸਨ, ਹੁਣ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਾਰਨ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ,  ਪਰ ਹੁਣ 10,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਆਪਣੇ ਨੌਜਵਾਨਾਂ ਨੂੰ ਲਗਭਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾ ਉਲੀਕੀ ਗਈ ਹੈ।     
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ