ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਤੇ ਖਾਦ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ

ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਤੇ ਖਾਦ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ, 30 ਮਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪੂਰੇ ਭਾਰਤ ਵਿੱਚ 29 ਮਈ ਤੋਂ 12 ਜੂਨ ਤੱਕ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਦੌਣ ਕਲਾਂ, ਰਸੂਲਪੁਰ ਜੌੜਾਂ, ਬਥੇਰੀ ਕਲਾਂ, ਫਰੀਦਪੁਰ, ਮਾਜਰੀ ਅਕਾਲੀਆਂ, ਮਿਰਜ਼ਾਪੁਰ ਪਿੰਡਾਂ ਦੇ ਵਿੱਚ ਇਸ ਅਭਿਆਨ ਦੀ ਸ਼ੁਰੂਆਤ ਕੀਤੀ ਗਈ।
 ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਹਨਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗ਼ਬਾਨੀ ਅਤੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
 ਆਪਣੇ ਭਾਸ਼ਣ ਦੇ ਵਿੱਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਭੋਜਨ ਪ੍ਰੋਸੈਸਿੰਗ ਦੇ ਵਿੱਚ ਲੋੜੀਂਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗ਼ਬਾਨੀ) ਨੇ ਫਲਦਾਰ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਨੁਕਤੇ ਸਾਂਝੇ ਕੀਤੇ। ਇਸ ਮੌਕੇ ਬੋਲਦਿਆਂ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੇ ਮਹੱਤਵ ਬਾਰੇ ਦੱਸਦਿਆਂ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਬਾਰੇ ਜਾਗਰੂਕ ਕਰਦਿਆਂ ਹਰੀਆਂ ਖਾਦਾਂ ਦੀ ਕਾਸ਼ਤ ਅਤੇ ਜੀਵਾਣੂ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਇਲਾਕੇ ਦੇ ਉੱਦਮੀ ਕਿਸਾਨ ਰਣਧੀਰ ਸਿੰਘ ਆਈ ਹੋਈ ਟੀਮਾਂ ਦਾ ਧੰਨਵਾਦ ਕੀਤਾ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ