ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਕੂਲਾਂ ‘ਚ ਦਿੱਤੀ ਗਈ ਜਾਣਕਾਰੀ ਅਤੇ ਸਿਖਲਾਈ: ਸਿਵਲ ਸਰਜਨ ਬਰਨਾਲਾ

ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਕੂਲਾਂ ‘ਚ  ਦਿੱਤੀ ਗਈ ਜਾਣਕਾਰੀ ਅਤੇ ਸਿਖਲਾਈ: ਸਿਵਲ ਸਰਜਨ ਬਰਨਾਲਾ

ਬਰਨਾਲਾ, 17 ਅਪ੍ਰੈਲ

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਡੇਂਗੂ ਅਤ ਮਲੇਰੀਏ ਤੋਂ ਬਚਾਅ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਟ੍ਰੇਨਿੰਗ ਦਿੱਤੀ ਗਈ । ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਗੁਰਮਿੰਦਰ ਕੌਰ ਔਜਲਾ ਵੱਲੋਂ ਕੀਤਾ ਗਿਆ ।ਇਸ ਤਰ੍ਹਾਂ ਗਤੀਵਿਧੀਆਂ ਨਾਲ ਸਮੇਂ ਸਿਰ ਡੇਂਗੂ ਤੇ ਮਲੇਰੀਆ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ ।

    ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਦੱਸਿਆ ਕਿ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਪਾਣੀ ਦੇ ਸੋਮਿਆਂ ਚੋਂ ਪਾਣੀ ਸੁਕਾ ਕੇ ਖਾਲੀ ਕਰਕੇ ਹਫਤੇ ਦੇ ਹਰੇਕ ਸ਼ੁੱਕਰਵਾਰ ਡਰਾਈ ਡੇ ( ਖੁਸ਼ਕ ਦਿਨ) ਮਨਾਇਆ ਜਾਵੇ ਅਤੇ ਆਪਣੇ ਆਲੇ ਦੁਆਲੇ ਘਰਾਂ ਨੇੜੇ ਪਾਣੀ ਨਾਂ ਖੜ੍ਹਾ ਹੋਣ ਦਿੱਤਾ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

      ਗੁਰਮੇਲ ਸਿੰਘ ਢਿੱਲੋ, ਸੁਰਿੰਦਰ ਸਿੰਘ ਹੈਲਥ ਸੁਪਰਵਾਈਜ਼ਰ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਕਾਂਬੇ ਨਾਲ ਬੁਖਾਰ,ਮਾਸ ਪੇਸੀਆਂ ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਟੈਸਟ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰਾਂ ਚ ਘਰਾਂ ਦਾ ਸਰਵੇਖਣ ਕਰਕੇ ਜਿੱਥੇ ਵੀ ਮੱਛਰ  ਦਾ ਲਾਰਵਾ ਮਿਲਦਾ ਹੈ ਤਾਂ ਮੌਕੇ ਤੇ ਲਾਰਵੀਸਾੲਡ ਸਪਰੇਅ ਨਾਲ ਨਸ਼ਟ ਕਰ ਦਿੱਤਾ ਜਾਂਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰੈਸ ਕਵਰੇਜ ਕਰਵਾ ਕੇ, ਗਰੁੱਪ ਮੀਟਿੰਗਾਂ ਅਤੇ ਪੈਂਫਲੈਟ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Tags:

Advertisement

Latest News

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 30 ਅਪ੍ਰੈਲ - ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ
ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼
ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਗਰਮੀਆਂ ਦੇ ਮੌਸਮ ਵਿੱਚ ਸਟ੍ਰੀਟ ਫੂਡ ਦਾ ਸੇਵਨ ਸਿਹਤ ਲਈ ਬਹੁਤ ਜ਼ਿਆਦਾ ਜੋਖਮ ਭਰਿਆ ਹੋ ਸਕਦਾ ਹੈ