ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ

ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ

ਮਾਨਸਾ, 18 ਸਤੰਬਰ:
ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਨੂ ਵਾਟਿਕਾ ਸਕੂਲ ਅਤੇ ਡੀ.ਏ.ਵੀ. ਪਬਲਿਕ ਸਕੂਲ ਬੁਢਲਾਡਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
ਕਾਊਂਸਲਰ ਨੇ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਆਧਿਆਪਕਾਂ ਨੂੰ ਬੱਚਿਆਂ ਨੂੰ ਸਰੀਰਿਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਭਲਾਈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਅਤੇ ਜਾਣਕਾਰੀ ਲਈ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਰਾਜਿੰਦਰ ਵਰਮਾ ਨੇ ਬੱਚਿਆ ਨੂੰ  ਨਵੇ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਤਿੰਨ ਸਾਲ ਦੀ ਸਜ਼ਾ ਮਾਤਾ ਪਿਤਾ ਨੂੰ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ।

Tags:

Advertisement

Latest News

ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ
ਹੁਸ਼ਿਆਰਪੁਰ, 16 ਮਈ :   ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ...
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ
ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ
ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ