ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼

ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼


ਐਸ.ਏ.ਐਸ. ਨਗਰ, 9 ਦਸੰਬਰ, 2024:
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।
      ਇਸੇ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਗੁਡਾਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਵਲੋਂ ਯੁਵਕ ਸੇਵਾਵਾਂ ਕਲੱਬ ਅਤੇ ਗ੍ਰਾਮ ਪੰਚਾਇਤ ਗੁਡਾਣਾ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਕਰਵਾਇਆ ਗਿਆ। ਇਹ ਨਾਟਕ ਸਰਫਰੋਸ਼ ਰੰਗਮੰਚ ਵਲੋਂ ਪੇਸ਼ ਕੀਤਾ ਗਿਆ। ਨਾਟਕ ਵਿੱਚ ਦਿਖਾਇਆ ਗਿਆ ਕਿ ਕਿਸ ਤਰ੍ਹਾਂ ਅਸੀਂ ਨਸ਼ਿਆਂ ਦੇ ਵੱਧ ਰਹੇ ਪਸਾਰ ਨੂੰ ਰੋਕ ਅਤੇ ਇਕੱਠੇ ਹੋ ਕੇ ਖ਼ਤਮ ਕਰ ਸਕਦੇ ਹਾਂ।
     ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਨੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਤਾਂ ਜੋ ਅਸੀ ਆਪਣੇ ਪਿੰਡ, ਕਸਬੇ, ਸ਼ਹਿਰ, ਰਾਜ ਨੂੰ ਨਸ਼ਿਆਂ ਦੀ ਜਕੜ੍ਹ ਤੋਂ ਬਚਾ ਸਕੀਏ।
     ਇਸ ਮੌਕੇ ਯੁਵਕ ਸੇਵਾਵਾਂ ਕਲੱਬ ਗੁਡਾਣਾ, ਪਿੰਡ ਸੇਵਾ ਸੁਧਾਰ ਕਮੇਟੀ ਬਠਲਾਣਾ, ਯੁਵਕ ਸੇਵਾਵਾਂ ਕਲੱਬ ਢੇਲਪੁਰ ਤੋਂ ਜਗਤਾਰ ਸਿੰਘ ਪ੍ਰਧਾਨ, ਅਭਿਸ਼ੇਕ ਸਿੰਘ, ਜਸਕਰਨ ਸਿੰਘ, ਗੁਰਜਿੰਦਰ ਸਿੰਘ (ਜਿੰਦ), ਗੁਰਸੇਵਕ ਸਿੰਘ ਆਦਿ ਕਲੱਬ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।
     ਸਰਫਰੋਸ਼ ਰੰਗਮੰਗ ਤੋਂ ਕਲਾਕਾਰ ਵਿਸ਼ਾਲ ਸਿੰਘ, ਮਨਦੀਪ ਲੋਟੇ, ਮਨੀ, ਗੌਰਵ, ਵਰਸ਼ਦੀਪ ਸਿੰਘ, ਆਰੀਅਨ ਮਹਾਜਨ, ਡਾਲੀ ਸਿੰਘ ਸ਼ਾਹ ਆਦਿ ਨੇ ਆਪਣੀ ਪੇਸ਼ਕਾਰੀ ਦੇ ਜੌਹਰ ਦਿਖਾਏ। ਵਿਭਾਗ ਵਲੋਂ ਪਿੰਡ ਪੰਚਾਇਤ ਦੇ ਸਹਿਯੋਗ ਨਾਲ ਸਰਫਰੋਸ਼ ਰੰਗਮੰਗ ਟੀਮ ਦਾ ਸਨਮਾਨ ਕੀਤਾ ਗਿਆ।

Tags:

Advertisement

Latest News

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ
*ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ...
ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ