ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਮਾਲੇਰਕੋਟਲਾ, 12 ਜੂਨ :

                  ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਦੀ ਅਗਵਾਈ ਹੇਠ ਸਵੀਪ ਟੀਮ ਮਾਲੇਰਕੋਟਲਾ ਵੱਲੋਂ ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।

                 ਇਸ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਸਥਾਨਕ ਵਿਦਿਅਕ  ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਪਹੁੰਚ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਟੀਮ ਨੇ ਵੱਖ-ਵੱਖ ਮੁਹੱਲਿਆਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਵੋਟਰ ਸੂਚੀ ਸੁਧਾਈ ਮੁਹਿੰਮ ਬਾਰੇ ਜਾਗਰੂਕ ਕੀਤਾ।

             ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਐੱਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਗਣਨਾ ਫਾਰਮ ਧਿਆਨ ਨਾਲ ਭਰਨ, ਨਵੀਨਤਮ ਫੋਟੋ ਮੁਹੱਈਆ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ।

            ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਸ ਉਪਰੰਤ 03 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ 01 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।

            ਸਵੀਪ ਟੀਮ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ  ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ਼ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਵੀ ਕੀਤੀ।

 
 

Advertisement

Latest News

ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ...
ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ
ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼