ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ,ਅਦਾਲਤ ਨੇ ਕਾਤਲ ਨੂੰ ਸੁਣਾਈ ਫਾਂਸੀ ਦੀ ਸਜ਼ਾ

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ,ਅਦਾਲਤ ਨੇ ਕਾਤਲ ਨੂੰ ਸੁਣਾਈ ਫਾਂਸੀ ਦੀ ਸਜ਼ਾ

Ludhiana,18 April 2024,(Azad Soch News):- ਢਾਈ ਸਾਲਾ ਮਾਸੂਮ ਦਿਲਰਾਜ (Dilrose) ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਲੁਧਿਆਣਾ ਅਦਾਲਤ (Ludhiana Court) ਨੇ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ,ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ,ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ,ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸੁਣਾਇਆ ਹੈ,ਇਸ ਤੋਂ ਕੁੱਝ ਦਿਨ ਪਹਿਲਾਂ ਇਸ ਮਾਮਲੇ 'ਚ ਦੋਸ਼ ਤੈਅ ਕਰ ਦਿੱਤੇ ਗਏ ਸਨ,ਦਰਅਸਲ 'ਚ ਢਾਈ ਸਾਲ ਦੀ ਦਿਲਰੋਜ਼ ਦਾ ਉਸ ਦੀ ਗੁਆਂਢਣ ਵੱਲੋਂ ਨਵੰਬਰ 2021 ਵਿੱਚ ਬੇਰਹਿਮੀ ਨਾਲ ਕਤਲ ਕਰਕੇ ਉਸ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਗਿਆ ਸੀ,ਦਿਲਰੋਜ਼ ਆਪਣੇ ਮਾਪਿਆਂ ਦੀ ਇਕਲੋਤੀ ਧੀ ਸੀ ਅਤੇ ਉਸ ਦੇ ਪਿਤਾ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹਨ,ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ,ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਮਾਸੂਮ ਦਿਲਰੋਜ਼ (Dilrose) ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ