ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

ਮਾਲੇਰਕੋਟਲਾ, 17 ਮਈ -                         ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।

                        ਇਸੇ ਕੜੀ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਕੁੱਲ 55 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਬਾਲ ਵਿਭਾਗ ਦੀ ਟੀਮ ਵੱਲੋਂ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਅਤੇ ਸੁਰੱਖਿਆ ਪ੍ਰਬੰਧਾਂ ਜਿਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਪ੍ਰਮਾਣ ਪੱਤਰ, ਡਰਾਈਵਰਾਂ ਦੇ ਲਾਇਸੰਸ ਅਤੇ ਨਿਰਧਾਰਿਤ ਰੂਟ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਦਰਵਾਜ਼ਾ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਉਪਕਰਣਾਂ ਦੀ ਵੀ ਚੈਕਿੰਗ ਕੀਤੀ ਗਈ।

                       ਇਸ ਜਾਂਚ ਦੌਰਾਨ 4 ਬੱਸਾਂ ਵਿੱਚ ਸੁਰੱਖਿਆ ਸਬੰਧੀ ਕਮੀਆਂ ਪਾਈਆਂ ਗਈਆਂ ਜਿਸ ਕਾਰਨ ਇਨ੍ਹਾਂ ਬੱਸਾਂ ਦੇ ਚਲਾਨ ਕੀਤੇ ਗਏ। ਇਹ ਚਲਾਨ ਮੁੱਖ ਤੌਰ ‘ਤੇ ਅੱਗ ਬੁਝਾਊ ਯੰਤਰ ਨਾ ਹੋਣ, ਵਰਦੀ ਸਬੰਧੀ ਨਿਯਮਾਂ ਦੀ ਉਲੰਘਣਾ ਅਤੇ ਰੂਟ ਸਬੰਧੀ ਕਮੀਆਂ ਕਾਰਨ ਕੀਤੇ ਗਏ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਸਬੰਧਿਤ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਤੁਰੰਤ ਇਹ ਕਮੀਆਂ ਦੂਰ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ।

                        ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਕਿਹਾ ਕਿ ਸਕੂਲਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਕਰਨ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਹਰ ਵਿਦਿਆਰਥੀ ਨੂੰ ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਪ੍ਰਦਾਨ ਕੀਤੀ ਜਾ ਸਕੇ।

                        ਇਸ ਮੋਕੇ ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਸ਼ਹਿਨਾਜ਼ ਪ੍ਰਵੀਨ, ਪੁਲਿਸ ਵਿਭਾਗ ਟ੍ਰੈਫਿਕ ਇੰਚਾਰਜ਼ ਹਰਭਜਨ ਸਿੰਘ, ਗੁਰਮੁਖ ਸਿੰਘ ਲੱਡੀ, ਬਾਲ ਸੁਰੱਖਿਆ ਵਿਭਾਗ ਤੋਂ ਲੀਗਲ ਅਫ਼ਸਰ ਬਾਬੀਤਾ ਕੁਮਾਰੀ, ਲਵਪ੍ਰੀਤ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ, ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ