ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ
By Azad Soch
On
ਬਠਿੰਡਾ, 3 ਅਪ੍ਰੈਲ :
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-092 ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ।
ਦੌਰੇ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ ਐਮੀਨੈਂਸ ਪਰਸ ਰਾਮ ਨਗਰ, ਗੁਡਵਿਲ ਹਾਈ ਸਕੂਲ ਪਰਸ ਰਾਮ ਨਗਰ, ਸਰਕਾਰੀ ਐਲੀਮੈਂਟਰੀ ਸਕੂਲ ਜਨਤਾ ਨਗਰ ਅਤੇ ਮੁੱਖ ਖੇਤੀਬਾੜੀ ਦਫਤਰ ਬਠਿੰਡਾ ਵਿਖੇ ਬਣੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਇਨਾਂ ਪੋਲਿੰਗ ਸਟੇਸ਼ਨਾਂ ਉਪਰ ਬਣੇ ਕਰੀਬ 26 ਬੂਥਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਸ੍ਰੀ ਕੁਲਦੀਪ ਸਿੰਘ ਉਪ ਕਪਤਾਨ ਪੁਲਿਸ ਸਿਟੀ-1 ਆਦਿ ਹਾਜ਼ਰ ਸਨ।
Tags:
Related Posts
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...