ਡਿਪਟੀ ਕਮਿਸ਼ਨਰ ਵੱਲੋਂ ਪ੍ਰਸਤਾਵਿਤ ਸਟਰਾਂਗ ਰੂਮ/ਗਿਣਤੀ ਕੇਂਦਰਾਂ 'ਚ ਪ੍ਰਬੰਧਾਂ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਪ੍ਰਸਤਾਵਿਤ ਸਟਰਾਂਗ ਰੂਮ/ਗਿਣਤੀ ਕੇਂਦਰਾਂ 'ਚ ਪ੍ਰਬੰਧਾਂ ਦਾ ਨਿਰੀਖਣ

ਲੁਧਿਆਣਾ, 1 ਅਪ੍ਰੈਲ (000) - ਜ਼ਿਲ੍ਹਾ ਚੋਣ ਅਫ਼ਸਰ, ਸਾਕਸ਼ੀ ਸਾਹਨੀ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਗਿਣਤੀ ਕੇਂਦਰਾਂ ਲਈ ਪ੍ਰਸਤਾਵਿਤ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੱਲ ਰਹੀਆਂ ਆਮ ਚੋਣਾਂ ਲਈ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਿਧਾਨ ਸਭਾ ਹਲਕਾ ਆਤਮ ਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਰਣਦੀਪ ਸਿੰਘ ਹੀਰ ਅਤੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਆਜ਼ਾਦ ਅਤੇ ਸੁਰੱਖਿਅਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਨ੍ਹਾਂ ਥਾਵਾਂ 'ਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ 'ਤੇ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਸੀ.ਸੀ.ਟੀ.ਵੀ., ਬਿਜਲੀ ਸਪਲਾਈ, ਅੱਗ-ਸੁਰੱਖਿਆ ਦੇ ਉਪਾਅ ਅਤੇ ਸਥਾਨਾਂ 'ਤੇ ਰੱਖੇ ਗਏ ਅਧਿਕਾਰਤ ਰਜਿਸਟਰਾਂ ਦੇ ਰੱਖ-ਰਖਾਅ ਅਤੇ ਅਪਡੇਟ ਬਾਰੇ ਵੀ ਵੇਰਵੇ ਲਏ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਰਾਂਗ ਰੂਮਾਂ/ਕਾਊਂਟਿੰਗ ਸੈਂਟਰਾਂ ਦੀ ਫੁਲ-ਪਰੂਫ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਉਪਾਵਾਂ ਅਤੇ ਪ੍ਰਕਿਰਿਆ ਦੀ ਸਮੀਖਿਆ ਬਾਰੇ ਇੱਕ ਵਿਸਤ੍ਰਿਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਹ ਸੁਰੱਖਿਆ ਉਪਾਅ ਸਿਆਸੀ ਪਾਰਟੀਆਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਚੋਣ ਪ੍ਰਕਿਰਿਆ ਦੀ ਪ੍ਰਭਾਵਸ਼ੀਲਤਾ ਅਤੇ ਭਰੋਸੇਯੋਗਤਾ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਹਰ ਪੜਾਅ 'ਤੇ ਸਰਗਰਮ ਸ਼ਮੂਲੀਅਤ ਨਾਲ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਚੋਣਾਂ ਦੇ ਅਮਨ-ਅਮਾਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags:

Advertisement

Latest News

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
Chandigarh,27 July,2024,(Azad Soch News):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Minister Harbhajan Singh ETO) ਨੇ ਅੱਜ...
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ
1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ