ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Related Posts

Advertisement

Latest News

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ...
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ
ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ
ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ