ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜਲੰਧਰ, 14 ਦਸੰਬਰ :

                              ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਪ੍ਰਾਪਤ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਂਦਿਆਂ ਜ਼ੀਰੋ ਪੈਂਡੇਂਸੀ ਦੇ ਟੀਚੇ ਨੂੰ ਹਾਸਿਲ ਕੀਤਾ ਜਾਵੇ।

 

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ 3,75,774 ਬਿਨੈਕਾਰਾਂ ਵਲੋਂ ਵੱਖ-ਵੱਖ ਸੇਵਾਵਾਂ ਦਾ ਲਾਭ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲੇ ਵੀ 0.22 ਫੀਸਦੀ ਬਕਾਇਆ ਦਰ ਪਾਈ ਜਾ ਰਹੀ ਹੈ।

 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਮਤ ਨਿਗਰਾਨੀ ਅਤੇ ਬਕਾਇਆ ਅਰਜ਼ੀਆਂ ’ਤੇ ਤੁਰੰਤ ਕਾਰਵਾਈ ਕਰਦਿਆਂ ਇਸ ਨੂੰ ਜ਼ੀਰੋ ’ਤੇ ਲਿਆਂਦਾ ਜਾਵੇ।

 

ਨਿਸ਼ਚਿਤ ਸਮਾਂ ਸੀਮਾਂ ਦੀ ਸਖਤੀ ਨਾਲ ਪਾਲਣਾ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਜੋ ਵੀ ਅਧਿਕਾਰੀ ਤੇ ਕਰਮਚਾਰੀ ਬਿਨ੍ਹਾਂ ਵਜਾ ਦੇਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ ਸਖਤ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਅਸਰਦਾਰ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਅਨੇਕਾਂ ਕ੍ਰਾਂਤੀਕਾਰੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਸਹੂਲਤ ਲਈ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ ਹੈ।

 

ਪਬਲਿਕ ਗ੍ਰੀਵੈਂਸਸ ਰਿਡਰੇਸਲ ਸਿਸਟਮ (ਪੀ.ਜੀ.ਆਰ.ਐਸ.) ਤਹਿਤ ਬਕਾਇਆ ਅਰਜ਼ੀਆਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ.ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਕਿ ਸਾਰੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ.ਪੋਰਟਲ ’ਤੇ ਸ਼ਿਕਾਇਤ ਦਰਜ ਕਰਨ ਦਾ ਮਤਲਬ ਇਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਇਸ ਵਿੱਚ ਕੀਤੀ ਗਈ ਦੇਰੀ ਪੋਰਟਲ ਦੇ ਉਦੇਸ਼ ਨੂੰ ਢਾਹ ਲਗਾਉਂਦੀ ਹੈ।  

 

ਪ੍ਰਸ਼ਾਸਨ ਵਲੋਂ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਨਾਗਰਿਕ ਸੇਵਾਵਾਂ ਨੂੰ ਸਮੇਂ ਸਿਰ, ਅਸਰਦਾਰ ਅਤੇ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਲਈ ਸਭ ਨੂੰ ਸੁਚੱਜੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ । 

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ